ਅੰਮ੍ਰਿਤਸਰ, 15 ਨਵੰਬਰ (ਵਿਸ਼ਵ ਵਾਰਤਾ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਕੱਲ੍ਹ 16 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ| ਇਸ ਤੋਂ ਇਲਾਵਾ ਉਹ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ ਅਤੇ ਦੁਰਗਿਆਨਾ ਮੰਦਿਰ ਵਿਖੇ ਵੀ ਮੱਥਾ ਟੇਕਣਗੇ|
ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਕੋਵਿੰਦ ਕੱਲ੍ਹ ਦੁਪਹਿਰ 1:45 ਵਜੇ ਅੰਮ੍ਰਿਤਸਰ ਦੇ ਹਵਾਈ ਅੱਡੇ ਉਤੇ ਪਹੁੰਚਣਗੇ, ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀ.ਪੀ ਸਿੰਘ ਬਦਨੌਰ ਉਨ੍ਹਾਂ ਦਾ ਸਵਾਗਤ ਕਰਨਗੇ| ਉਹ ਇਥੋਂ ਸਿੱਧਾ ਹਰਿਮੰਦਰ ਸਾਹਿਬ ਲਈ ਰਵਾਨਾ ਹੋ ਜਾਣਗੇ| ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ ਦੇ ਸਬੰਧ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ|
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...