ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ) : ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਦੁਪਹਿਰ ਚੰਡੀਗੜ੍ਹ ਪਹੁੰਚੇ| ਹਵਾਈ ਅੱਡੇ ਉਤੇ ਉਨ੍ਹਾਂ ਦਾ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਤੇ ਹੋਰਨਾਂ ਆਗੂਆਂ ਨੇ ਸਵਾਗਤ ਕੀਤਾ|
ਦੱਸਣਯੋਗ ਹੈ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਸ੍ਰੀ ਕੋਵਿੰਦ ਦਾ ਇਹ ਪਹਿਲਾ ਚੰਡੀਗੜ੍ਹ ਦੌਰਾ ਹੈ| ਉਨ੍ਹਾਂ ਦੇ ਇਸ ਦੌਰੇ ਦੌਰਾਨ ਚੰਡੀਗੜ੍ਹ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ| ਰਾਸ਼ਟਰਪਤੀ ਭਲਕੇ ਚੰਡੀਗੜ੍ਹ ਵਿਚ ਡੀ.ਏ.ਵੀ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਵਿਚ ਸ਼ਿਰਕਤ ਕਰਨਗੇ|
Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ