ਰਾਸ਼ਟਰਪਤੀ ਵੱਲੋਂ ਭਰਤਰੁਹਰੀ ਮਹਿਤਾਬ ਪ੍ਰੋਟੇਮ ਸਪੀਕਰ ਨਿਯੁਕਤ
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ
ਚੰਡੀਗੜ੍ਹ, 20ਜੂਨ(ਵਿਸ਼ਵ ਵਾਰਤਾ)- 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਲੋਕ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਹੋਵੇਗੀ। ਇਸ ਤੋਂ ਪਹਿਲਾਂ ਅੱਜ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਵਿਧਾਨ ਦੀ ਧਾਰਾ 95 (1) ਦੇ ਤਹਿਤ ਕਟਕ, ਓਡੀਸ਼ਾ ਤੋਂ ਭਾਜਪਾ ਸੰਸਦ ਭਰਤਰੁਹਰੀ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਹੈ। ਉਹ ਸੰਸਦ ‘ਚ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਭਰਤਰੁਹਰੀ ਮਹਿਤਾਬ ਕਟਕ ਤੋਂ ਸੱਤ ਵਾਰ ਸੰਸਦ ਮੈਂਬਰ ਹਨ। ਉਹ ਬੀਜੇਡੀ ਛੱਡ ਕੇ ਇਸੇ ਸਾਲ ਮਾਰਚ ਵਿੱਚ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ।