ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਤਮਗਾ ਜਿੱਤਣ ਵਾਲੇ ਵਿਕਾਸ ਠਾਕੁਰ ਨੂੰ ਪੰਜਾਬ ਸਰਕਾਰ ਦੇਵੇਗੀ 50 ਲੱਖ ਰੁਪਏ
ਚੰਡੀਗੜ੍ਹ,3 ਅਗਸਤ(ਵਿਸ਼ਵ ਵਾਰਤਾ)- ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਲੁਧਿਆਣਾ ਦੇ ਵਿਕਾਸ ਠਾਕੁਰ ਨੂੰ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਦਾ ਐਲਾਨ ਮੁੱਖ ਮੰਤਰੀ ਨੇ ਖੁਦ ਕੀਤਾ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ ਕਿ “ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ… ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ…”
ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…
ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ… pic.twitter.com/qIABGNIfEc
— Bhagwant Mann (@BhagwantMann) August 3, 2022