ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਰਾਸ਼ਟਰ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 25 ਜਨਵਰੀ(ਵਿਸ਼ਵ ਵਾਰਤਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਦੇ ਅਨੁਸਾਰ ਇਹ ਸੰਬੋਧਨ ਸ਼ਾਮ 7 ਵਜੇ ਤੋਂ ਆਲ ਇੰਡੀਆ ਰੇਡੀਓ (ਏਆਈਆਰ) ਦੇ ਸਾਰੇ ਰਾਸ਼ਟਰੀ ਨੈਟਵਰਕਾਂ ਅਤੇ ਸਾਰੇ ਦੂਰਦਰਸ਼ਨ ਚੈਨਲਾਂ ‘ਤੇ ਹਿੰਦੀ ਅਤੇ ਫਿਰ ਅੰਗਰੇਜ਼ੀ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ।