ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ
ਮੁੱਖ ਮੰਤਰੀ ਭਗਵੰਤ ਮਾਨ ਹਵਾਈ ਅੱਡੇ ‘ਤੇ ਰਾਸ਼ਟਰਪਤੀ ਦਾ ਕਰਨਗੇ ਸਵਾਗਤ
ਪੰਜਾਬ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ
ਚੰਡੀਗੜ੍ਹ, 9 ਮਾਰਚ (ਵਿਸ਼ਵ ਵਾਰਤਾ) ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ‘ਤੇ ਹਨ, ਜਿਸ ਨੂੰ ਲੈ ਕੇ ਪੂਰੇ ਪੰਜਾਬ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਅੱਜ ਦੁਪਹਿਰ 12.30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਦਾ ਸਵਾਗਤ ਕਰਨਗੇ, ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਏਅਰਪੋਰਟ ਰੋਡ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ।
ਰਾਸ਼ਟਰਪਤੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਧਾਮ ਦੇ ਦਰਸ਼ਨ ਕਰਨਗੇ।
ਉਹ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦਾਂ ਨੂੰ ਪ੍ਰਣਾਮ ਕਰਨਗੇ। ਇਸ ਤੋਂ ਬਾਅਦ ਰਾਸ਼ਟਰਪਤੀ ਸ਼੍ਰੀ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਕੇ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨਗੇ ਅਤੇ ਸ਼ਾਮ 4:30 ਵਜੇ ਰਾਸ਼ਟਰਪਤੀ ਮੁਰਮੂ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਾਪਸ ਦਿੱਲੀ ਲਈ ਰਵਾਨਾ ਹੋਣਗੇ।
ਅੰਮ੍ਰਿਤਸਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਗਈ ਹੈ।