ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੰਮ੍ਰਿਤਸਰ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਚੰਡੀਗੜ੍ਹ,9ਮਾਰਚ(ਵਿਸ਼ਵ ਵਾਰਤਾ) ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਰਾਸ਼ਟਰਪਤੀ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਏਅਰਪੋਰਟ ਰੋਡ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਰਾਸ਼ਟਰਪਤੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਧਾਮ ਦੇ ਦਰਸ਼ਨ ਕਰਨਗੇ।ਉਹ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦਾਂ ਨੂੰ ਪ੍ਰਣਾਮ ਕਰਨਗੇ। ਇਸ ਤੋਂ ਬਾਅਦ ਰਾਸ਼ਟਰਪਤੀ ਸ਼੍ਰੀ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਕੇ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨਗੇ ਅਤੇ ਸ਼ਾਮ 4:30 ਵਜੇ ਰਾਸ਼ਟਰਪਤੀ ਮੁਰਮੂ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਾਪਸ ਦਿੱਲੀ ਲਈ ਰਵਾਨਾ ਹੋਣਗੇ। ਦੱਸ ਦਈਏ ਕਿ ਅੰਮ੍ਰਿਤਸਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਗਈ ਹੈ।
ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ… ਅੱਜ ਰਾਸ਼ਟਰਪਤੀ ਜੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ ਵਿਰਾਸਤੀ ਝਲਕ ਦਿਖਾਵਾਂਗੇ…@rashtrapatibhvn pic.twitter.com/ElVl15SWT6
— Bhagwant Mann (@BhagwantMann) March 9, 2023