ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਸ਼ਾਮ ਦੇਸ਼ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਅੱਜ ਸ਼ਾਮ 7 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਦ੍ਰੋਪਦੀ ਮੁਰਮੂ ਦਾ ਰਾਸ਼ਟਰਪਤੀ ਵਜੋਂ ਰਾਸ਼ਟਰ ਨੂੰ ਇਹ ਉਨ੍ਹਾਂ ਦਾ ਪਹਿਲਾ ਸੰਬੋਧਨ ਹੋਵੇਗਾ। ਜ਼ਿਕਰਯੋਗ ਹੈ ਕਿ ਦ੍ਰੋਪਦੀ ਮੁਰਮੂ ਨੇ 25 ਜੁਲਾਈ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਉਹ ਦੇਸ਼ ਦੇ ਸਭ ਤੋਂ ਵੱਡੇ ਅਹੁਦੇ ਤੇ ਬੈਠਣ ਵਾਲੀ ਪਹਿਲੀ ਆਦਿਵਾਸੀ ਮਹਿਲਾ ਵੀ ਹਨ। ਰਾਸ਼ਟਰਪਤੀ ਦਾ ਭਾਸ਼ਣ ਆਲ ਇੰਡੀਆ ਰੇਡੀਓ ਦੇ ਸਾਰੇ ਰਾਸ਼ਟਰੀ ਨੈੱਟਵਰਕਾਂ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਲੋਕ ਦੂਰਦਰਸ਼ਨ ਦੇ ਸਾਰੇ ਚੈਨਲਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਦੇਸ਼ ਦੇਖ ਸਕਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਬੋਧਨ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਇਸ ਦਾ ਪ੍ਰਸਾਰਣ ਪਹਿਲਾਂ ਹਿੰਦੀ ਅਤੇ ਫਿਰ ਅੰਗਰੇਜ਼ੀ ਵਿੱਚ ਕੀਤਾ ਜਾਵੇਗਾ।























