ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕੱਲ੍ਹ ਆਉਣਗੇ ਪੰਜਾਬ;ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
ਚੰਡੀਗੜ੍ਹ,6 ਜੂਨ(ਵਿਸ਼ਵ ਵਾਰਤਾ)- ਕੱਲ੍ਹ 7 ਜੂਨ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ 29 ਮਈ ਵਾਲੇ ਦਿਨ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।