ਪੰਜਾਬ ਵਿਧਾਨ ਸਭਾ ਚੋਣਾਂ- 2022
ਰਾਹੁਲ ਗਾਂਧੀ ਅੱਜ ਆਉਣਗੇ ਪੰਜਾਬ
ਦਿੱਲੀ, 27 ਜਨਵਰੀ (ਵਿਸ਼ਵ ਵਾਰਤਾ) ਕਾਂਗਰਸ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰ ਰਹੀ ਹੈ ਅਤੇ ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤੀ। ਸਿੱਧੂ ਨੇ ਦੱਸਿਆ ਕਿ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ ਅਤੇ 117 ਉਮੀਦਵਾਰਾਂ ਨਾਲ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨਗੇ।






















