ਵਰਕਰ ਤੈਅ ਕਰਨਗੇ ਪੰਜਾਬ ਵਿੱਚ ਕੌਣ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ- ਰਾਹੁਲ ਗਾਂਧੀ
ਮੁੱਖ ਮੰਤਰੀ ਚਿਹਰੇ ਨਾਲ ਹੀ ਚੋਣਾਂ ਲੜੇਗੀ ਕਾਂਗਰਸ
ਚੰਡੀਗੜ੍ਹ, 28ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਇਸ ਸਮੇਂ ਪੂਰੀ ਸਰਗਰਮ ਹੈ। ਬੀਤੇ ਦਿਨੀਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਵਿਖੇ ਰੈਲੀ ਕੀਤੀ, ਉਹਨਾਂ ਨੇ ਇਹ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਮੁੱਖ ਮੰਤਰੀ ਚਿਹਰੇ ਦੇ ਨਾਲ ਹੀ ਚੋਣ ਮੈਦਾਨ ਵਿੱਚ ਉਤਰੇਗੀ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਹ ਵਰਕਰ ਤੈਅ ਕਰਨਗੇ।