ਰਾਹੁਲ ਗਾਂਧੀ ਦਾ ਵੱਡਾ ਬਿਆਨ- ਵਰਕਰ ਤੈਅ ਕਰਨਗੇ ਪੰਜਾਬ ਵਿੱਚ ਕੌਣ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ
ਮੁੱਖ ਮੰਤਰੀ ਚਿਹਰੇ ਨਾਲ ਹੀ ਚੋਣਾਂ ਲੜੇਗੀ ਕਾਂਗਰਸ
ਚੰਡੀਗੜ੍ਹ, 27 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਇਸ ਸਮੇਂ ਪੂਰੀ ਸਰਗਰਮ ਹੈ। ਅੱਜ ਕਾਂਗਰਸੀ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ਤੇ ਹਨ, ਉਹਨਾਂ ਨੇ ਜਲੰਧਰ ਵਿਖੇ ਰੈਲੀ ਦੌਰਾਨ ਇਹ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਮੁੱਖ ਮੰਤਰੀ ਚਿਹਰੇ ਦੇ ਨਾਲ ਹੀ ਚੋਣ ਮੈਦਾਨ ਵਿੱਚ ਉਤਰੇਗੀ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਹ ਵਰਕਰ ਤੈਅ ਕਰਨਗੇ।






















