ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸ ਦਾ ਵਫਦ ਅੱਜ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ
ਚੰਡੀਗੜ੍ਹ,13 ਅਕਤੂਬਰ(ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਦੀ ਘਟਨਾ ਦੀ ਜਾਣਕਾਰੀ ਸੰਬੰਧੀ ਮੈਮੋਰੰਡਮ ਦੇਣ ਲਈ ਕਾਂਗਰਸ ਪਾਰਟੀ ਦਾ ਇੱਕ ਵਫਦ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤਾ ਕਰੇਗਾ।ਦੱਸ ਦਈਏ ਕਿ 3 ਅਕਤੂਬਰ ਨੂੰ ਲਖੀਮਪੁਰ ਘਟਨਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਡੀਆਂ ਹੇਠ ਦੇ ਕੇ ਕੁਚਲ ਦਿੱਤਾ ਗਿਆ ਸੀ। ਇਸ ਘਟਨਾ ਦੇ ਮੁੱਖ ਦੋਸ਼ੀ ਉੱਤਰ ਪ੍ਰਦੇਸ਼ ਦੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੂੰ ਪੁਲਿਸ ਨੇ ਭਾਵੇਂ ਗ੍ਰਿਫਤਾਰ ਕਰ ਲਿਆ ਹੈ, ਪਰ, ਹਜੇ ਤੱਕ ਮੰਤਰੀ ਪਿਤਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਜੱਥੇਬੰਦੀਆਂ ਇਹ ਸਵਾਲ ਉਠਾ ਰਹੀਆਂ ਹਨ ਕਿ ਪਿਤਾ ਦੇ ਮੰਤਰੀ ਦੇ ਅਹੁਦੇ ਤੇ ਰਹਿਣ ਤੱਕ ਅਸ਼ੀਸ਼ ਮਿਸ਼ਰਾ ਵਿਰੁੱਧ ਨਿਰਪੱਘ ਜਾਂਚ ਨਹੀਂ ਕੀਤੀ ਜਾ ਸਕਦੀ।