ਅੱਜ ਹੋ ਸਕਦਾ ਹੈ ਕੈਬਿਨੇਟ ਦਾ ਵਿਸਥਾਰ
ਬੈਠਕ ਵਿਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਹਰੀਸ਼ ਰਾਵਤ ਰਹੇ ਸ਼ਾਮਿਲ
ਰਾਹੁਲ ਗਾਂਧੀ ਦੇ ਨਿਵਾਸ ‘ਤੇ ਹੋਈ ਇਹ ਬੈਠਕ
ਰਾਤ ਦੋ ਵਜੇ ਤੱਕ ਚੱਲੀ ਇਹ ਬੈਠਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੀਤੀ ਰਾਤ ਰਾਹੁਲ ਗਾਂਧੀ ਨਾਲ ਚਾਰ ਘੰਟੇ ਕੈਬਨਿਟ ਦੇ ਵਿਸਤਾਰ ਨੂੰ ਲੈ ਕੇ ਮੀਟਿੰਗ ਚੱਲੀ। ਜਾਣਕਾਰੀ ਮੁਤਾਬਕ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਆਪਣੀ ਮੋਹਰ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮੀਟਿੰਗ ਵਿਚ ਪ੍ਰਿਯੰਕਾ ਗਾਂਧੀ, ਹਰੀਸ਼ ਰਾਵਤ ਅਤੇ ਕੇ ਸੀ ਵੇਣੂਗੋਪਾਲ ਵੀ ਹਾਜ਼ਰ ਸਨ। ਪਤਾ ਲੱਗਾ ਹੈ ਕਿ ਇਸ ਲਿਸਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੁਝ ਕੈਬਨਿਟ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਇਸ ਤੋਂ ਇਸ ਤੋਂ ਇਲਾਵਾ ਰਾਹੁਲ ਗਾਂਧੀ ਦੀ ਸਿਫਾਰਸ਼ ‘ਤੇ ਪੰਜਾਬ ਦੇ ਕੁਝ ਯੂਥ ਨੇਤਾਵਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਉਮੀਦ ਲਗਾਈ ਜਾ ਰਹੀ ਹੈ ਕਿ ਅੱਜ ਕੈਬਨਿਟ ਵਿਸਥਾਰ ਦਾ ਨਤੀਜਾ ਜਲਦ ਘੋਸ਼ਿਤ ਕਰ ਦਿੱਤਾ ਜਾਵੇਗਾ ਅਤੇ ਸ਼ਨੀਵਾਰ ਨੂੰ ਕੈਬਿਨੇਟ ਸਹੁੰ ਚੁਕਾ ਦਿੱਤੀ ਜਾਵੇਗੀ । ਪਤਾ ਲੱਗਿਆ ਹੈ ਕਿ ਚਰਨਜੀਤ ਚੰਨੀ ਪੰਜਾਬ ਵਾਪਸ ਆ ਗਏ ਹਨ ਅਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ।