ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ
ਚੰਡੀਗੜ੍ਹ,24ਮਾਰਚ(ਵਿਸ਼ਵ ਵਾਰਤਾ)-ਕਾਂਗਰਸ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਸੂਰਤ ਦੀ ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਹੈ। ਲੋਕ ਸਭਾ ਸਕੱਤਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਦਿੱਤੇ ਵਿਵਾਦਤ ਬਿਆਨ ਕਿ ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ…’ ‘ਤੇ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ। ਰਾਹੁਲ ਦੇ ਖਿਲਾਫ ਪਿਛਲੇ 4 ਸਾਲਾਂ ਤੋਂ ਮਾਣਹਾਨੀ ਦਾ ਕੇਸ ਚੱਲ ਰਿਹਾ ਸੀ।