ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਕੇ ਸੀਆਰਪੀਐਫ ਨੇ ਗ੍ਰਹਿ ਮੰਤਰਾਲੇ ਨੂੰ ਸੌਂਪਿਆ ਆਪਣਾ ਜਵਾਬ
ਚੰਡੀਗੜ੍ਹ 29ਦਸੰਬਰ(ਵਿਸ਼ਵ ਵਾਰਤਾ)- ਕਾਂਗਰਸ ਨੇ ਬੀਤੇ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਕਮੀ ਦੀ ਸ਼ਿਕਾਇਤ ਕੀਤੀ ਸੀ। ਇਸ ‘ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਗ੍ਰਹਿ ਮੰਤਰਾਲੇ ਨੂੰ ਆਪਣਾ ਜਵਾਬ ਸੌਂਪ ਦਿੱਤਾ ਹੈ। CRPF ਨੇ ਕਿਹਾ ਕਿ ਰਾਹੁਲ ਨੇ 2020 ਤੋਂ ਹੁਣ ਤੱਕ 113 ਵਾਰ ਸੁਰੱਖਿਆ ਨਿਯਮਾਂ ਨੂੰ ਤੋੜਿਆ ਹੈ। ਕਈ ਵਾਰ, ਉਹਨਾਂ ਨੇ ਭਾਰਤ ਜੋੜੋ ਯਾਤਰਾ ਦੌਰਾਨ ਹੀ ਨਿਰਧਾਰਤ ਸੁਰੱਖਿਆ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਜਾਂਦੀ ਰਹੀ ਹੈ। ਦੱਸ ਦਈਏ ਕਿ ਗਰਸ ਨੇ ਕੇਂਦਰ ਸਰਕਾਰ ਤੋਂ ਰਾਹੁਲ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਸੀ ਕਿ ਦਿੱਲੀ ‘ਚ ਰਾਹੁਲ ਦੀ ਸੁਰੱਖਿਆ ‘ਚ ਕਈ ਖਾਮੀਆਂ ਹੋਈਆਂ ਹਨ। ਦਿੱਲੀ ਪੁਲਿਸ ਭੀੜ ਨੂੰ ਕਾਬੂ ਕਰਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ। ਇਸ ਮਾਮਲੇ ‘ਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਨੇ ਯਾਤਰਾ ‘ਚ ਸ਼ਾਮਲ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ।
ਵੇਣੂਗੋਪਾਲ ਨੇ ਕਿਹਾ ਕਿ ਰਾਹੂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ। ਉਨ੍ਹਾਂ ਦੀ ਸੁਰੱਖਿਆ ਦੀ ਉਲੰਘਣਾ ਹੋਣ ‘ਤੇ ਸਥਿਤੀ ਹੋਰ ਵਿਗੜ ਗਈ। ਭਾਰਤ ਯਾਤਰਾ ਵਿੱਚ ਸ਼ਾਮਲ ਕਾਂਗਰਸੀ ਵਰਕਰਾਂ ਅਤੇ ਯਾਤਰੀਆਂ ਨੂੰ ਸੁਰੱਖਿਆ ਦਾ ਘੇਰਾ ਬਣਾਉਣਾ ਪਿਆ।