ਰਾਹੁਲ ਗਾਂਧੀ ਨੂੰ ਮਿਲੇ ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕ

ਭੁਲੱਥ,17ਜੂਨ (ਵਿਸ਼ਵ ਵਾਰਤਾ )- ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀ ਦੋ ਵਿਧਾਇਕਾਂ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਨਾਲ ਰਾਹੁਲ ਗਾਂਧੀ ਨੂੰ ਉਹਨਾਂ ਦੇ ਦਿੱਲੀ ਦਫਤਰ ਵਿਖੇ ਮਿਲੇ। ਜਿੱਥੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਅਤੇ ਪੰਜਾਬ ਇੰਚਾਰਜ ਹਰੀਸ਼ ਅਤੇ ਰਣਦੀਪ ਸੂਰਜੇਵਾਲਾ ਜਨਰਲ ਸੈਕਟਰੀ ਆਲ ਇੰਡੀਆ ਕਾਂਗਰਸ ਕਮੇਟੀ ਵੀ ਹਾਜ਼ਰ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਖਹਿਰਾ ਨੇ ਆਖਿਆ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਤਹਿ ਦਿਲ ਤੋਂ ਧੰਨਵਾਦੀ ਹਾਂ ਜ਼ਿਹਨਾਂ ਨੇ ਪਾਰਟੀ ਲਈ ਕੰਮ ਕਰਨ ਦਾ ਮੋਕਾ ਦਿੱਤਾ। ਅਸੀਂ ਸਾਰਿਆਂ ਨੂੰ ਯਕੀਨ ਦਿਵਾਉਂਦੇ ਹਾਂ ਕਿ ਪੰਜਾਬ ਅਤੇ ਸੂਬੇ ਦੇ ਲੋਕਾਂ ਵਾਸਤੇ ਸੰਘਰਸ਼ ਜਾਰੀ ਰੱਖਾਂਗੇ।






















