
ਕੋਚੀ, 14 ਦਸੰਬਰ – ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਰਾਹੁਲ ਗਾਂਧੀ ਨੇ ਬੀਤੇ ਦਿਨੀਂ ਓਖੀ ਚੱਕਰਵਾਤ ਤੂਫਾਨ ਨਾਲ ਪ੍ਰਭਾਵਿਤ ਕੇਰਲ ਦਾ ਦੌਰਾ ਕੀਤਾ| ਇਸ ਮੌਕੇ ਉਨ੍ਹਾਂ ਨੇ ਇਸ ਚੱਕਰਵਾਤ ਕਾਰਨ ਪ੍ਰਭਾਵਿਤ ਹੋਏ ਮਛੇਰਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ| ਉਨ੍ਹਾਂ ਨੇ ਇਸ ਚੱਕਰਵਾਤ ਵਿਚ ਮਾਰੇ ਗਏ ਲੋਕਾਂ ਦੀਆਂ ਤਸਵੀਰਾਂ ਅੱਗੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ|
ਰਾਹੁਲ ਗਾਂਧੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਦਾ ਐਲਾਨ ਵੀ ਕੀਤਾ|
ਦੱਸਣਯੋਗ ਹੈ ਕਿ ਪਿਛਲੇ ਹਫਤੇ ਕੇਰਲ ਵਿਚ ਚੱਕਰਵਾਤੀ ਤੂਫਾਨ ਕਾਰਨ ਰਾਜ ਵਿਚ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















