ਰਾਹੁਲ ਗਾਂਧੀ ਨੇ ਸਮ੍ਰਿਤੀ ਇਰਾਨੀ ਬਾਰੇ ਕਹਿ ਦਿੱਤੀ ਵੱਡੀ ਗੱਲ
ਨਵੀਂ ਦਿੱਲੀ 13ਜੁਲਾਈ (ਵਿਸ਼ਵ ਵਾਰਤਾ): ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਮ੍ਰਿਤੀ ਇਰਾਨੀ ਨੇ ਦਿੱਲੀ ਸਥਿਤ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਕਾਂਗਰਸ ਆਗੂ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੰਗਲੇ ਨੂੰ ਖਾਲੀ ਕਰਵਾਉਣ ਅਤੇ ਟ੍ਰੋਲ ਕੀਤੇ ਜਾਣ ‘ਤੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਜਿੱਤ ਅਤੇ ਹਾਰ ਲੱਗੀ ਰਹਿੰਦੀ ਹੈ। ਕਿਸੇ ਨੂੰ ਵੀ ਸਮ੍ਰਿਤੀ ਇਰਾਨੀ ਲਈ ਕਿਸੇ ਕਿਸਮ ਦੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜਿੱਤ ਅਤੇ ਹਾਰ ਜ਼ਿੰਦਗੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ, ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਮ੍ਰਿਤੀ ਇਰਾਨੀ ਜੀ ਜਾਂ ਕਿਸੇ ਹੋਰ ਨੇਤਾ ਪ੍ਰਤੀ ਅਪਮਾਨਜਨਕ ਭਾਸ਼ਾ ਅਤੇ ਮਾੜੇ ਵਿਵਹਾਰ ਤੋਂ ਬਚਣ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਨੀਵਾਂ ਦਿਖਾਉਣਾ ਅਤੇ ਅਪਮਾਨਿਤ ਕਰਨਾ ਤਾਕਤ ਦੀ ਨਹੀਂ ਕਮਜ਼ੋਰੀ ਦੀ ਨਿਸ਼ਾਨੀ ਹੈ। ਦਰਅਸਲ, ਅਮੇਠੀ ਤੋਂ ਚੋਣ ਹਾਰਨ ਤੋਂ ਬਾਅਦ ਸਮ੍ਰਿਤੀ ਇਰਾਨੀ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਰਾਹੁਲ ਗਾਂਧੀ ਨੇ ਸਾਰਿਆਂ ਨੂੰ ਬੇਨਤੀ ਕਰਦੇ ਹੋਏ ਇਹ ਅਪੀਲ ਕੀਤੀ ਹੈ।