ਰਾਹੁਲ ਗਾਂਧੀ ਨੇ ਸਰਕਾਰ ਤੇ ਫਿਰ ਵਿੰਨ੍ਹਿਆ ਨਿਸ਼ਾਨਾ
ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਨੂੰ ਲੈ ਕੇ ਕੀਤਾ ਟਵੀਟ
ਨਵੀਂ ਦਿੱਲੀ, 9 ਜੁਲਾਈ (ਵਿਸ਼ਵ ਵਾਰਤਾ) ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ “ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਜਵਾਬਦੇਹੀ ਸਿਰਫ ਦੋਸਤਾਂ ਪ੍ਰਤੀ ਸੀ”.
ਹਿੰਦੀ ਵਿਚ ਇਕ ਟਵੀਟ ਰਾਹੀਂ ਰਾਹੁਲ ਗਾਂਧੀ ਨੇ ਕਿਹਾ, “ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ। ‘ਅੱਛੇ ਦਿਨ’ ਦੇਸ਼ ‘ਤੇ ਭਾਰੀ ਹਨ , ਪ੍ਰਧਾਨ ਮੰਤਰੀ ਦੀ ਜਵਾਬਦੇਹੀ ਸਿਰਫ ਉਸਦੇ ਦੋਸਤਾਂ ਪ੍ਰਤੀ ਹੈ ”