ਨਵੀਂ ਦਿੱਲੀ, 5 ਦਸੰਬਰ : ਰਾਹੁਲ ਗਾਂਧੀ ਦਾ ਕਾਂਗਰਸ ਪ੍ਰਧਾਨ ਬਣਨਾ ਲਗਪਗ ਤੈਅ ਹੋ ਗਿਆ ਹੈ| ਰਾਹੁਲ ਗਾਂਧੀ ਤੋਂ ਇਲਾਵਾ ਕਿਸੇ ਹੋਰ ਉਮੀਦਵਾਰ ਨੇ ਇਸ ਅਹੁਦੇ ਲਈ ਆਪਣੇ ਨਾਮਜ਼ਦਗੀ ਕਾਗਜ਼ ਨਹੀਂ ਭਰੇ|
ਇਸ ਦੌਰਾਨ ਰਿਟਰਨਿੰਗ ਅਫਰ ਐਮ. ਰਾਮਚੰਦਰ ਨੇ ਅੱਜ ਦੱਸਿਆ ਕਿ ਰਾਹੁਲ ਗਾਂਧੀ ਦੇ ਪ੍ਰਧਾਨ ਅਹੁਦੇ ਲਈ ਪ੍ਰਸਤਾਵਿਤ 89 ਨਾਮਕਣ ਪੱਤਰ ਮਿਲੇ| ਸਾਰਿਆਂ ਦੀ ਜਾਂਚ ਕੀਤੀ ਗਈ ਅਤੇ ਉਹ ਸਾਰੇ ਸਹੀ ਪਾਏ ਗਏ| ਕਾਂਗਰਸ ਪ੍ਰਧਾਨ ਅਹੁਦੇ ਦੀ ਦੌੜ ਵਿਚ ਹੁਣ ਕੇਵਲ ਰਾਹੁਲ ਦਾ ਹੀ ਨਾਮ ਹੈ| 11 ਦਸੰਬਰ ਨੂੰ ਨਾਮ ਵਾਪਸ ਲੈਣ ਦਾ ਆਖਰੀ ਦਿਨ ਹੈ ਅਤੇ ਉਸੇ ਦਿਨ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ|
ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਅਹੁਦੇ ਲਈ ਆਪਣਾ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਸਨ| ਰਾਹੁਲ ਗਾਂਧੀ ਆਪਣੀ ਮਾਂ ਸ੍ਰੀਮਤੀ ਸੋਨੀਆ ਗਾਂਧੀ ਦੀ ਜਗ੍ਹਾ ਪਾਰਟੀ ਦਾ ਪ੍ਰਧਾਨ ਬਣਨ ਜਾ ਰਹੇ ਹਨ| ਸ੍ਰੀਮਤੀ ਸੋਨੀਆ ਗਾਂਧੀ ਪਿਛਲੇ 19 ਸਾਲਾਂ ਤੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਉਤੇ ਹਨ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...