ਨਵੀਂ ਦਿੱਲੀ, 28 ਮਈ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਪਣੀ ਰਿਹਾਇਸ਼ ਉਤੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਵਲੋਂ ਪ੍ਰਿਅੰਕਾ ਗਾਂਧੀ, ਅਸ਼ੋਕ ਗਹਿਲੋਤ, ਸਚਿਨ ਪਾਇਲਟ ਤੇ ਜੋਤਿਰਦਿੱਤਿਆ ਸਿੰਧੀਆ ਨਾਲ ਇਥੇ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਉਹ ਅੱਜ ਸ਼ਾਮ ਨੂੰ ਵੀ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ, ਜਿਸ ਵਿਚ ਨਵੀਂ ਰਣਨੀਤੀ ਤੈਅ ਕੀਤੀ ਜਾਵੇਗੀ।