ਰਾਹੁਲ ਦ੍ਰਾਵਿੜ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਕੀਤਾ ਗਿਆ ਨਿਯੁਕਤ

ਚੰਡੀਗੜ੍ਹ, 4ਨਵੰਬਰ(ਵਿਸ਼ਵ ਵਾਰਤਾ)-ਰਾਹੁਲ ਦ੍ਰਾਵਿੜ ਨੂੰ ਟੀਮ ਇੰਡੀਆ ਦਾ ਨਵਾਂ ਕੋਚ ਨਿਯੁਕਤ ਕੀਤਾ ਗਿਆ ਹੈ। ਇਸ ਦਾ ਰਸਮੀ ਐਲਾਨ ਕੀਤਾ ਗਿਆ। ਦ੍ਰਾਵਿੜ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਨਾਲ ਜੁੜਨਗੇ। ਨਿਊਜ਼ੀਲੈਂਡ ਖਿਲਾਫ ਘਰੇਲੂ ਸੀਰੀਜ਼ ਉਨ੍ਹਾਂ ਦੀ ਕੋਚ ਦੇ ਤੌਰ ‘ਤੇ ਪਹਿਲੀ ਜ਼ਿੰਮੇਵਾਰੀ ਹੋਵੇਗੀ।






















