ਰਿਟਾਇਰਮੈਂਟ ਤੋਂ ਬਾਅਦ ਸਰਕਾਰੀ ਨੌਕਰੀ ਕਰ ਰਹੇ ਮੁਲਾਜ਼ਮਾਂ ਦੀ ਨਿਯੁਕਤੀ ਰੱਦ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਅੱਜ ਸੇਵਾ ਨਵਿਰਤੀ ਤੋਂ ਬਾਅਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਅਤੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਨ੍ਹਾਂ ਦੀ ਮੁੜ ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ਤੇ) ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦੇ ਹੁਕਮ ਜਾਰੀ ਕੀਤੇ ਹਨ। ਵੇ। ਕੇਵਲ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਵਿੱਚ ਛੋਟ ਹੋਵੇਗੀ।