ਰਿਸ਼ਵਤ ਲੈਂਦਿਆਂ ਫੜਿਆ ਗਿਆ ਮੋਗਾ ਦਾ ਮੀਟਰ ਰੀਡਰ ਮੁਅੱਤਲ
ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)- ਮੋਗਾ ਦੇ ਪਿੰਡ ਚੂਹੜਚੱਕ ਵਿਖੇ ਮੀਟਰ ਰੀਡਰ ਬਲਵਿੰਦਰ ਸਿੰਘ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਬਲਵਿੰਦਰ ਸਿੰਘ ਦੀ ਰਿਸ਼ਵਤ ਲੈਣ ਦੀ ਵੀਡੀਓ ਕਾਫੀ ਵਾਇਰਲ ਹੋਈ ਸੀ।