ਚੰਡੀਗੜ੍ਹ ਤੋਂ ਵੱਡੀ ਖ਼ਬਰ
ਰਿਸ਼ਵਤ ਲੈਣ ਦੇ ਮਾਮਲੇ ‘ਚ ਮਹਿਲਾ ਸਬ ਇੰਸਪੈਕਟਰ ਗ੍ਰਿਫ਼ਤਾਰ, ਸੀਬੀਆਈ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 17ਸਤੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਸੈਕਟਰ 34ਥਾਣਾ ਵਿੱਚ ਤੈਨਾਤ ਮਹਿਲਾ ਸਬ ਇੰਸਪੈਕਟਰ ਨੂੰ ਸੀਬੀਆਈ ਨੇ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਇਹ ਰਿਸ਼ਵਤ ਕੁੱਟਮਾਰ ਦੇ ਮਾਮਲੇ ਵਿੱਚ ਨਿਪਟਾਰਾ ਕਰਾਉਣ ਲਈ ਮੰਗੀ ਗਈ ਸੀ।