• ਕਾਂਗਰਸ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ-ਸਹੂਲਤਾਂ ਦੇਣ ਲਈ ਵਚਨਬੱਧ : ਸ. ਬਲਬੀਰ ਸਿੰਘ ਸਿੱਧੂ
• ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪੁਲਿਸ ਕਾਲੋਨੀ ਫੇਜ਼ 8 ਵਿਖੇ ਪੇਵਰ ਬਲਾਕ ਅਤੇ ਪ੍ਰੀਮਿਕਸ ਪਾਉਣ ਦੇ ਕਾਰਜ ਦਾ ਰੱਖਿਆ ਨੀਂਹ ਪੱਥਰ
• 23 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਅਤੇ ਪ੍ਰੀਮਿਕਸ ਪਾਉਣ ਦਾ ਹੋਵੇਗਾ ਕੰਮ
ਐਸ.ਏ.ਐਸ. ਨਗਰ , 22 ਅਕਤੂਬਰ (ਸਤੀਸ਼ ਕੁਮਾਰ ਪੱਪੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਜਿੱਥੇ ਪੂਰਾ ਪੰਜਾਬ ਤਰੱਕੀ ਦੀ ਰਾਹ ’ਤੇ ਚੱਲ ਰਿਹਾ ਹੈ, ਉਥੇ ਹੀ ਐਸ.ਏ.ਐਸ. ਨਗਰ ਸ਼ਹਿਰ ਵਿੱਚ ਵੀ ਵਿਕਾਸ ਕਾਰਜ ਰਫ਼ਤਾਰ ਫੜ ਰਹੇ ਹਨ। ਇਸੇ ਦੇ ਚਲਦਿਆਂ ਸ਼ਹਿਰ ਵਿੱਚ ਰਿਹਾਇਸ਼ੀ ਕਾਲੋਨੀਆਂ ਅਤੇ ਸੋਸਾਇਟੀਆਂ ਦੇ ਵਿਕਾਸ ਕਾਰਜਾਂ ਚ ਤੇਜ਼ੀ ਲਿਆਂਦੀ ਗਈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਕਿਰਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੇ ਪੁਲਿਸ ਕਾਲੋਨੀ ਫੇਜ਼ 8 ਵਿਖੇ ਪੇਵਰ ਬਲਾਕ ਅਤੇ ਪ੍ਰੀਮਿਕਸ ਪਾਉਣ ਦੇ ਕਾਰਜ ਦਾ ਨੀਂਹ ਪੱਥਰ ਰੱਖਣ ਉਪਰੰਤ ਇਸ ਮੌਕੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਕੋਵਿਡ-19 ਦੇ ਚਲਦਿਆਂ ਸਮਾਜਿਕ ਦੂਰੀ ਰੱਖਣ ਦੀ ਪਾਲਣ ਵਿੱਚ ਵੱਡਾ ਇੱਕਠ ਕਰਨ ਤੋਂ ਗੁਰੇਜ਼ ਕੀਤਾ ਗਿਆ ।
ਸ੍ਰ. ਸਿੱਧੂ ਨੇ ਕਿਹਾ ਕਿ ਸ਼ਹਿਰ ਮੋਹਾਲੀ ਦੀਆਂ ਰਿਹਾਇਸ਼ੀ ਸੋਸਾਇਟੀਆਂ ਅਤੇ ਕਾਲੋਨੀਆਂ ਦੇ ਲੋਕੀਂ ਭਾਵੇਂ ਕਈ ਪ੍ਰਕਾਰ ਦੇ ਟੈਕਸ ਨਗਰ ਨਿਗਮ ਨੂੰ ਦਿੰਦੇ ਆ ਰਹੇ ਹਨ ਪ੍ਰੰਤੂ ਦੇਖਣ ਵਿੱਚ ਆ ਰਿਹਾ ਹੈ ਕਿ ਇਨ੍ਹਾਂ ਕਾਲੋਨੀਆਂ ਤੇ ਸੋਸਾਇਟੀਆਂ ਵਿੱਚ ਪਿਛਲੇ ਸਮੇਂ ਦੌਰਾਨ ਨਗਰ ਨਿਗਮ ਤੇ ਕਾਬਜ਼ ਧਿਰ ਵੱਲੋਂ ਵਿਕਾਸ ਕਾਰਜ ਨਹੀਂ ਕੀਤੇ ਗਏ। । ਸਿਹਤ ਮੰਤਰੀ ਨੇ ਦਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿਚ ਕਾਲੋਨੀ ਵਿਚ ਪੇਵਰ ਬਲਾਕ ਅਤੇ ਪ੍ਰੀਮਿਕਸ ਪਾਉਣਾ ਸ਼ਾਮਲ ਹੈ। ਪੇਵਰ ਲਾਉਣ ‘ਤੇ ਲਗਭਗ 18 ਰੁਪਏ ਲੱਖ ਰੁਪਏ ਦਾ ਖ਼ਰਚਾ ਆਵੇਗਾ ਅਤੇ ਪ੍ਰੀਮੀਕਸ ਤੇ ਤਕਰੀਬਨ 5 ਲੱਖ ਰੁਪਏ ਦਾ ਖਰਚਾ ਆਵੇਗਾ । ਉਨ੍ਹਾਂ ਕਿਹਾ ਕਿ ਇਸ ਕਾਲੋਨੀ ਵਿਚ ਲੋੜੀਂਦੇ ਵਿਕਾਸ ਕਾਰਜਾਂ ਸਬੰਧੀ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਦਿਤੀ ਗਈ ਸੀ ਜਿਸ ਨੂੰ ਵੇਖਦਿਆਂ ਉਨ੍ਹਾਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਇਨ੍ਹਾਂ ਵਿਕਾਸ ਕਾਰਜਾਂ ਲਈ ਰਕਮ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਮਾਰਕੀਟਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ ਤਾਂ ਕਿ ਬਾਜ਼ਾਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ। ਸਿਹਤ ਮੰਤਰੀ ਨੇ ਕਿਹਾ ਕਿ ਹਲਕਾ ਮੋਹਾਲੀ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਅਫ਼ਸਰਾਂ ਅਤੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸ੍ਰ. ਅਮਰਜੀਤ ਸਿੰਘ ਜੀਤੀ ਸਿੱਧੂ ਚੇਅਰਮੈਨ ਸਹਿਕਾਰੀ ਬੈਂਕ, ਸ੍ਰੀ ਕਮਲ ਗਰਗ ਕਮਿਸ਼ਨਰ ਨਗਰ ਨਿਗਮ ਮੋਹਾਲੀ, ਸ੍ਰੀ ਮੁਕੇਸ਼ ਗਰਗ ਐਸ.ਈ. ਨਗਰ ਨਿਗਮ ਮੋਹਾਲੀ, ਸੀਨੀਅਰ ਕਾਂਗਰਸੀ ਆਗੂ ਸ੍ਰ. ਕੁਲਜੀਤ ਸਿੰਘ ਬੇਦੀ, ਨਾਮਧਾਰੀ ਭਗਤ ਸਿੰਘ ਸੀਨੀਅਰ ਕਾਂਗਰਸੀ ਆਗੂ, ਸ੍ਰ. ਕਮਲਪ੍ਰੀਤ ਸਿੰਘ ਬੰਨੀ, ਪ੍ਰਿੰਸੀਪਲ ਗੁਰਮੁਖ ਸਿੰਘ, ਸ੍ਰ. ਅਵਤਾਰ ਸਿੰਘ ਕੁੰਭੜਾ, ਸ੍ਰੀ ਅਨਿਲ ਅਨੰਦ, ਸ੍ਰੀ ਰਾਕੇਸ਼ ਲਖੋਤਰਾ, ਸ੍ਰੀ ਆਈ.ਡੀ. ਗਰਗ, ਸ੍ਰੀ ਰਾਕੇਸ਼ ਕੁਮਾਰ, ਇੰਦਰਜੀਤ ਸਿੰਘ, ਸ੍ਰੀ ਦੀਪ ਕਮਲ ਡੀ.ਐਸ.ਪੀ. ਸਿਟੀ-2, ਰਜਨੀਸ਼ ਚੌਧਰੀ ਐਸ.ਐਚ.ਓ ਪੁਲਿਸ ਸਟੇਸ਼ਨ ਫੇਜ਼ 8, ਨਰਿੰਦਰ ਸੂਦ, ਜਸਬੀਰ ਸਿੰਘ, ਸੋਹਣ ਲਾਲ, ਮੰਗਾ ਰਾਮ, ਲਾਭ ਸਿੰਘ, ਸੁਨੀਲ ਬਿਸ਼ਨੋਈ, ਮਨਜੀਤ ਸਿੰਘ, ਪਰਮਜੀਤ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ ।
ਫ਼ੋਟੋ ਕੈਪਸ਼ਨ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਪੁਲਿਸ ਕਲੋਨੀ ਫੇਜ 8 ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ।