ਰੁਪਿੰਦਰ ਰੂਬੀ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ
ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਦੀ ਹਾਜ਼ਰੀ ਵਿੱਚ ਕੀਤੀ ਪਾਰਟੀ ਜੁਆਇਨ
ਚੰਡੀਗੜ੍ਹ,10 ਨਵੰਬਰ(ਵਿਸ਼ਵ ਵਾਰਤਾ)-ਬਠਿੰਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਪਿੰਦਰ ਰੂਬੀ ਨੇ ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ। ਅੱਜ ਉਹਨਾਂ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ,ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਜੁਆਇਨ ਕਰ ਲਈ ।