
ਕਪੂਰਥਲਾ, 2 ਸਤੰਬਰ ( ਵਿਸ਼ਵ ਵਾਰਤਾ)-ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਆਨ-ਲਾਈਨ ਪੋਰਟਲ WWW.PGRKAM.COM ਤਿਆਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਨੀਲਮ ਮਹੇ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 24 ਸਤੰਬਰ ਤੋਂ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰਾਰਥੀ ਆਪਣੇ-ਆਪ ਨੂੰ ਘਰ ਬੈਠੇ ਹੀ ਆਪਣੀ ਪਸੰਦ ਦੀ ਨੌਕਰੀ ਲਈ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ WWW.PGRKAM.COM ਵੈਬਸਾਈਟ ਓਪਨ ਕਰਕੇ ਇਕ ਫਾਰਮ ਖੁੱਲੇਗਾ, ਜਿਸ ਵਿੱਚ ਮੰਗੀ ਗਈ ਜਾਣਕਾਰੀ ਭਰੋ ਅਤੇ ਸਬਮਿਟ ਤੇ ਕਲਿੱਕ ਕਰੋ ਅਤੇ ਜਿਹੜਾ ਵੀ ਮੋਬਾਇਲ ਨੰਬਰ ਤੁਸੀਂ ਫਾਰਮ ਵਿੱਚ ਭਰਿਆ ਹੈ, ਉਸ ਉੱਪਰ ਤੁਹਾਨੂੰ ਮੈਸੇਜ ਦੁਆਰਾ ਤੁਹਾਨੂੰ ਯੂਜ਼ਰ ਨੇਮ ਅਤੇ ਪਾਸਵਰਡ ਆ ਜਾਵੇਗਾ।
ਇਸ ਪਿੱਛੋਂ ਆਪਣਾ ਯੂਜ਼ਰ ਨੇਮ ਅਤੇ ਪਾਸਵਰਡ ਭਰਕੇ ਸਤੰਬਰ ਮੈਗਾ ਜੋਬ ਫੇਅਰ ਅਤੇ ਕਪੂਰਥਲਾ ਸਰਚ ਕਰਨ ਨਾਲ ਜਿਸ ਕੰਪਨੀ ਵਿੱਚ ਤੁਸੀਂ ਨੌਕਰੀ ਲਈ ਅਪਲਾਈ ਕਰਨਾ ਚਾਹੁੰਦੇ ਹੋ ਉਥੇ ਕਰ ਸਕਦੇ ਹਨ। ਚਾਹਵਾਨ ਵਿਦਿਆਰਥੀ 7 ਨੌਕਰੀਆਂ ਲਈ ਅਪਲਾਈ ਕਰ ਸਕਦੇ ਹੋ।
ਇਸ ਤੋਂ ਇਲਾਵਾ ਇੰਟਰਵਿਊ ਲਈ ਬਿਨੈਕਾਰ ਨੂੰ ਮੈਸੇਜ ਜਾਂ ਟੈਲੀਫੋਨ ਰਾਹੀਂ ਸੂਚਿਤ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਦੇ ਹੈਲਪਲਾਈਨ ਨੰਬਰ 98882-19247 ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09.00 ਵਜੇ ਤੋਂ ਸ਼ਾਮ 05.00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।