ਰੂਸ ਨੇ ਯੂਕਰੇਨ ਤੇ ਕੀਤਾ ਹਮਲਾ,
ਪ੍ਰਮੁੱਖ ਸ਼ਹਿਰਾਂ ਵਿੱਚ ਡੇਗੇ ਬੰਬ ਤੇ ਮਿਜ਼ਾਇਲਾਂ
ਦੇਖੋ,ਵੀਡੀਓ
ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ)-ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਯੂਕਰੇਨ ‘ਤੇ ਹਮਲਾ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਕਰੇਨ ਦੀ ਰਾਜਧਾਨੀ ਕੀਵ ਦੇ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਇਲਾਂ ਅਤੇ ਬੰਬਾਂ ਨਾਲ ਹਮਲਾ ਕੀਤਾ ਗਿਆ ਹੈ। ਰਾਸ਼ਟਰਪਤੀ ਪੁਤਿਨ ਨੇ ਨਾਟੋ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਯੂਕਰੇਨ ਦਾ ਸਹਿਯੋਗ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਾਲਾਂਕਿ ਪੁਤਿਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਯੂਕਰੇਨ ‘ਤੇ ਕਬਜ਼ਾ ਕਰਨ ਦਾ ਇਰਾਦਾ ਨਹੀਂ ਹੈ। ਰੂਸੀ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਯੂਕਰੇਨ ਦੀ ਫੌਜ ਨੂੰ ਹਥਿਆਰ ਸੁੱਟ ਕੇ ਪਿੱਛੇ ਹਟਣਾ ਚਾਹੀਦਾ ਹੈ।ਪੁਤਿਨ ਨੇ ਇਹ ਐਲਾਨ UNSC ਦੀ ਬੈਠਕ ਦੇ ਮੱਧ ‘ਚ ਕੀਤਾ ਹੈ। ਇਹ ਬੈਠਕ ਰੂਸ-ਯੂਕਰੇਨ ਤਣਾਅ ‘ਤੇ ਹੀ ਚੱਲ ਰਹੀ ਹੈ, ਹੁਣ ਰੂਸ ‘ਤੇ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।