ਰੂਸ-ਯੂਕਰੇਨ ਯੁੱਧ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲਬਾਤ
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ,7 ਮਾਰਚ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਜਾਣਕਾਰੀ ਅਨੁਸਾਰ ਦੋਵਾਂ ਵਿਚਕਾਰ ਲਗਭੱਗ 50 ਮਿੰਟ ਤੱਕ ਗੱਲਬਾਤ ਹੋਈ । ਇਸ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਤੀ ਪੁਤਿਨ ਨੂੰ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਸਿੱਧੀ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਭਾਰਤ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਰੂਸੀ ਰਾਸ਼ਟਰਪਤੀ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਕੱਢਣ ਦੇ ਮਹੱਤਵ ‘ਤੇ ਜ਼ੋਰ ਦਿੱਤਾ ਹੈ ਅਤੇ ਨਾਲ ਹੀ ਸੁਮੀ ਸਮੇਤ ਯੂਕਰੇਨ ਦੇ ਕੁਝ ਹਿੱਸਿਆਂ ਵਿੱਚ ਜੰਗਬੰਦੀ ਅਤੇ ਮਾਨਵਤਾਵਾਦੀ ਗਲਿਆਰੇ ਦੀ ਸਥਾਪਨਾ ਦੇ ਰੂਸੀ ਐਲਾਨ ਦਾ ਸਵਾਗਤ ਵੀ ਕੀਤਾ ਹੈ।























