ਰੂਸ ਵਿੱਚ ਪੰਜਾਬੀ ਨੌਜਵਾਨ ਦੀ ਮੌਤ
ਦਿੱਲੀ ,12 ਜੂਨ (ਵਿਸ਼ਵ ਵਾਰਤਾ) ਰੂਸ ਵਿਚ ਤੇਜਪਾਲ ਨਾਮ ਦੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਹੈ ਰਿਹਾ ਹੈ ਕਿ ਤੇਜਪਾਲ ਰੋਜ਼ੀ ਰੋਟੀ ਦੀ ਤਲਾਸ਼ ਵਿਚ ਰੂਸ ਗਿਆ ਸੀ ਜਿੱਥੇ ਉਸਨੂੰ ਫੌਜ ਵਿਚ ਭਰਤੀ ਕਰ ਲਿਆ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਬੱਚਿਆਂ ਨੂੰ ਛੱਡ ਗਏ ਹਨ। ਜਾਣਕਾਰੀ ਮੁਤਾਬਕ ਤੇਜਪਾਲ ਸਾਧਾਰਨ ਅਤੇ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਪਰਿਵਾਰ ਦੇ ਚੰਗੇ ਗੁਜ਼ਰ ਬਸਰ ਲਈ ਉਹ ਕਮਾਈ ਕਰਨ ਰੂਸ ਗਿਆ ਸੀ। ਇਸਤੋਂ ਪਹਿਲਾਂ ਵੀ 2 ਭਾਰਤੀਆਂ ਦੀ ਰੂਸੀ ਫੌਜ ‘ਚ ਮੌਤ ਹੋ ਚੁੱਕੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਰੂਸੀ ਅਧਿਕਾਰੀਆਂ ਕੋਲ ਇਹ ਮੁੱਦਾ ਚੁੱਕਿਆ ਹੈ। ਭਾਰਤ ਨੇ ਮੰਗ ਕੀਤੀ ਹੈ ਕਿ ਰੂਸੀ ਆਰਮੀ ‘ਚ ਭਰਤੀ ਕੀਤੇ ਸਾਰੇ ਭਾਰਤੀਆਂ ਨੂੰ ਵਾਪਿਸ ਭੇਜਿਆ ਜਾਵੇ। ਜਾਣਕਾਰੀ ਮੁਤਾਬਕ ਤੇਜਪਾਲ ਟੂਰਿਸਟ ਵੀਜ਼ੇ ‘ਤੇ ਰੂਸ ਗਿਆ ਸੀ। ਪਰਿਵਾਰ ਵੱਲੋ ਤੇਜਪਾਲ ਦੀ ਮ੍ਰਿਤਕ ਦੇਹ ਭਾਰਤ ਵਾਪਿਸ ਭੇਜਣ ਦੀ ਮੰਗ ਕੀਤੀ ਗਈ ਹੈ।