ਰੇਲਵੇ ਸਟੇਸ਼ਨ ਆਟੋ ਯੂਨੀਅਨ ਨੇ ਦਿੱਤਾ ਕੁਲਦੀਪ ਧਾਲੀਵਾਲ ਨੂੰ ਸਮਰਥਨ
ਕਿਸੇ ਆਟੋ ਚਾਲਕ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਿਕਲ:- ਕੁਲਦੀਪ ਧਾਲੀਵਾਲ
ਆਟੋ ਯੂਨੀਅਨ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ:- ਕੁਲਦੀਪ ਧਾਲੀਵਾਲ
ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਰੇਲਵੇ ਸਟੇਸ਼ਨ ਆਟੋ ਯੂਨੀਅਨ ਦੇ ਪ੍ਰਧਾਨ ਜਗਪ੍ਰੀਤ ਸਿੰਘ ਜੱਗਾ ਨੇ ਆਪਣੇ ਸੈਂਕੜੇ ਸਾਥੀਆਂ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਸਮਰਥਨ ਦੇਣ ਦਾ ਐਲਾਨ ਕੀਤਾ । ਇਸ ਮੌਕੇ ਪ੍ਰਧਾਨ ਜਗਪ੍ਰੀਤ ਜੱਗਾ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ ਅਤੇ ਜੇਕਰ ਉਹਨਾਂ ਨੂੰ ਕੋਈ ਮੁਸ਼ਕਲ ਆਉਂਦੀ ਵੀ ਹੈ ਤਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅੱਗੇ ਲੱਗ ਕੇ ਉਸ ਮੁਸ਼ਕਿਲ ਦਾ ਹੱਲ ਕਰਵਾਉਂਦੀ ਹੈ। ਜੱਗਾ ਨੇ ਕਿਹਾ ਕਿ ਉਹਨਾਂ ਦੀ ਯੂਨੀਅਨ ਵਿੱਚ ਤਕਰੀਬਨ ਇਕ ਹਜ਼ਾਰ ਮੈਂਬਰ ਹਨ। ਉਹਨਾਂ ਵੱਲੋਂ ਆਪਣੇ ਮੈਂਬਰਾਂ ਨੂੰ ਉਹਨਾਂ ਦੇ ਪਰਿਵਾਰਾਂ ਨੂੰ ਅਤੇ ਜਾਣਕਾਰਾਂ ਨੂੰ ਇਹ ਸੁਨੇਹਾ ਲਾਇਆ ਗਿਆ ਹੈ ਕਿ ਅੰਮ੍ਰਿਤਸਰ ਵਿੱਚ ਉਹਨਾਂ ਵੱਲੋਂ ਵੋਟ ਅਤੇ ਸਪੋਰਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕੀਤੀ ਜਾਵੇਗੀ। ਇਸ ਮੌਕੇ ਕੁਲਦੀਪ ਧਾਲੀਵਾਲ ਨੇ ਆਟੋ ਚਾਲਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਆਟੋ ਚਾਲਕ ਹਨ ਪਿਛਲੀਆਂ ਸਰਕਾਰਾਂ ਨੇ ਰੁਜ਼ਗਾਰ ਦੇ ਕੋਈ ਨਵੇਂ ਸਾਧਨ ਨਹੀਂ ਪੈਦਾ ਕੀਤੇ। ਜਿਸ ਕਰਕੇ ਕਈ ਨੌਜਵਾਨਾਂ ਨੂੰ ਪੜ੍ਹ ਲਿਖ ਕੇ ਵੀ ਆਟੋ ਚਲਾ ਕੇ ਆਪਣੇ ਪਰਿਵਾਰ ਪਾਲਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨਾ ਕਿਹਾ ਕਿ ਅੱਗੇ ਵੀ ਆਟੋ ਚਾਲਕ ਭਰਾਵਾਂ ਵੱਲੋਂ ਹਮੇਸ਼ਾ ਆਮ ਆਦਮੀ ਪਾਰਟੀ ਨੂੰ ਸਮਰਥਨ ਮਿਲਦਾ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਵਿੱਚ ਹਰ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਰੇਲਵੇ ਸਟੇਸ਼ਨ ਆਟੋ ਯੂਨੀਅਨ ਦੀਆਂ ਜਿੰਨੀਆਂ ਵੀ ਮੁਸ਼ਕਲਾਂ ਹੋਣਗੀਆਂ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਆਟੋ ਚਾਲਕ ਭਰਾਵਾਂ ਨੂੰ ਨਜਾਇਜ ਤੌਰ ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਉਹਨਾਂ ਨੂੰ ਇਹ ਵਿਸ਼ਵਾਸ ਦਵਾਉਂਦੀ ਹੈ ਕਿ ਆਟੋ ਚਾਲਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਪਿਛਲੇ ਦੋ ਸਾਲ ਤੋਂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਹਨਾਂ ਦੇ ਏਜੰਡੇ ਤੇ ਮੁੱਖ ਰੂਪ ਵਿੱਚ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਜਿੱਥੇ ਪਿਛਲੀਆਂ ਸਰਕਾਰਾਂ ਵਿੱਚ ਬਿਜਲੀ ਦੇ ਮਹਿੰਗੇ ਰੇਟਾਂ ਕਰਕੇ ਲੋਕਾਂ ਦੇ ਘਰਾਂ ਦਾ ਬਜਟ ਵਿਗੜ ਗਿਆ ਸੀ ਅਤੇ ਆਮ ਆਦਮੀ ਦਾ ਗੁਜਰ ਬਸਰ ਕਰਨਾ ਮੁਸ਼ਕਿਲ ਹੋ ਗਿਆ ਸੀ ਉੱਥੇ ਹੀ ਅੱਜ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇ ਨਾਲ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ ਅਤੇ ਲੋਕ ਸੁਖ ਦਾ ਸਾਹ ਲੈ ਰਹੇ ਹਨ । ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਿਸੇ ਵੀ ਆਟੋ ਚਾਲਕ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਵੀ ਕਿਸੇ ਵੀ ਆਟੋ ਚਾਲਕ ਨਾਲ ਧੱਕਾ ਨਹੀਂ ਕੀਤਾ ਜਾਵੇਗਾ । ਇਸ ਮੌਕੇ ਉਹਨਾਂ ਦੇ ਨਾਲ ਜਿਲਾ ਸ਼ਹਿਰੀ ਪ੍ਰਧਾਨ ਮਨੀਸ਼ ਅੱਗਰਵਾਲ ,ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ ,ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ, ਜ਼ਿਲ੍ਹਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ ਸਮੇਤ ਵੱਡੀ ਗਿਣਤੀ ਵਿੱਚ ਆਟੋ ਚਾਲਕ ਹਾਜ਼ਰ ਸਨ।