ਮਾਨਸਾ, 17 ਅਕਤੂਬਰ ( ਵਿਸ਼ਵ ਵਾਰਤਾ )-ਮਾਨਸਾ ਰੇਲਵੇ ਸਟੇਸ਼ਨ ਪਹਿਲੀ ਅਕਤੂਬਰ ਤੋਂ ਲਗਾਤਾਰ ਚੱਲ ਰਹੇ ਧਰਨੇ ਦੌਰਾਨ ਅੱਜ ਪਿੰਡ ਗੜੱਦੀ ਦੇ ਕਿਸਾਨ ਜਗਰਾਜ ਸਿੰਘ (58) ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਉਹ ਇਸ ਕਿਸਾਨ ਅੰਦੋਲਨ ਦੌਰਾਨ ਲਗਾਤਾਰ ਇਸ ਧਰਨੇ ਉਪਰ ਆਉਂਦੇ ਦੱਸਿਆ ਗਿਆ ਹੈ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨਾਲ ਜੁੜਿਆ ਹੋਇਆ ਸੀ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਅਤੇ ਪ੍ਰੈਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਉਸ ਵੇਲੇ ਮੌਤ ਹੋਈ, ਜਦੋਂ ਉਹ ਜਥੇਬੰਦੀਆਂ ਦੇ ਸ਼ਹਿਰ ਵਿੱਚ ਕੱਢੇ ਗਏ ਰੋਸ ਮੁਜ਼ਾਹਰੇ ਵਿੱਚ ਭਾਗ ਲੈਕੇ ਮਾਨਸਾ ਦੀਆਂ ਰੇਲਵੇ ਲਾਈਨਾਂ ਉਪਰ ਆਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਿਉਂ ਹੀ ਉਸ ਨੂੰ ਇਹ ਦੌਰਾ ਪਿਆ, ਉਸ ਵੇਲੇ ਜਥੇਬੰਦਕ ਆਗੂਆਂ ਨੇ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਕਿਸਾਨ 3 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਇਸ ਦੇ ਤਿੰਨ ਬੱਚੇ ਹਨ, ਜਦੋਂ ਕਿ ਇਸ ਦੀ ਧਰਮ ਪਤਨੀ ਦੀ ਮੌਤ ਹੋ ਚੁੱਕੀ ਹੈ।ਇਸ ਉਪਰ 12 ਲੱਖ ਰੁਪਏ ਦਾ ਸਰਕਾਰੀ/ਪ੍ਰਾਈਵੇਟ ਕਰਜ਼ਾ ਦੱਸਿਆ ਜਾਂਦਾ ਹੈ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...