ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ
2 ਘੰਟਿਆਂ ਲਈ ਪੰਜਾਬ ਦੇ ਬੱਸ ਅੱਡੇ ਕੀਤੇ ਬੰਦ
ਪੜ੍ਹੋ ਮੰਗਾਂ ਪੂਰੀਆਂ ਨਾ ਹੋਣ ਤੇ ਕਰਨਗੇ ਮੁਕੰਮਲ ਬੰਦ
ਚੰਡੀਗੜ੍ਹ,21ਜੂਨ(ਵਿਸ਼ਵ ਵਾਰਤਾ)- ਪੰਜਾਬ ਰੋਡਵੇਜ਼ ਵਿੱਚ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ 2 ਘੰਟੇ ਲਈ ਸੂਬੇ ਦੇ ਸਾਰੇ ਬੱਸ ਅੱਡਿਆਂ ਨੂੰ ਬੰਦ ਕੀਤਾ ਗਿਆ ਹੈ। ਇਹ ਬੰਦ ਦਾ ਸੱਦਾ ਸਵੇਰੇ 10 ਤੋਂ 12 ਵਜੇ ਤੱਕ ਦਾ ਸੀ। ਇਸ ਦੇ ਨਾਲ ਹੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪਿਛਲੇ 2 ਮਹੀਨੇ ਤੋਂ ਤਨਖਾਹ ਨਹੀਂ ਮਿਲੀ ਹੈ। ਜਿਸ ਦੇ ਵਿਰੋਧ ਵਿੱਚ ਉਹਨਾਂ ਨੇ 23 ਜੂਨ ਤੋਂ ਮੁਕੰਮਲ ਬੰਦ ਦਾ ਸੱਦਾ ਦਿੱਤਾ ਹੈ।























