ਰੋਡਵੇਜ਼ ਦਾ ਡਰਾਇਵਰ ਤੇ ਕੰਡਕਟਰ 60 ਕਿਲੋ ਭੁੱਕੀ ਸਮੇਤ ਕਾਬੂ
ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ)- ਸਿਟੀ ਬਿਊਟੀਫੁਲ ਵਿੱਚ ਜਿੱਥੇ ਨਸ਼ਿਆਂ ਨੂੰ ਨੱਥ ਪਾਉਣ ਲਈ ਜ਼ਿਰੋ ਟਾਲਰੇਂਸ ਦੀ ਨੀਤੀ ਆਪਣਾਈ ਜਾ ਰਹੀ ਹੈ। ਉਥੇ ਹੀ ਨਸ਼ਾ ਤਸਕਰੀ ਨਾਲ ਜੁੜੇ ਲੋਕ ਵੀ ਬੇਹੱਦ ਚਲਾਕੀ ਨਾਲ ਆਪਣੇ ਕੰਮ ਨੂੰ ਅੰਜ਼ਾਮ ਦੇ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਅੱਜ ਚੰਡੀਗੜ੍ਹ ਪੁਲਿਸ ਨੇ ਤਲਾਸ਼ੀ ਮੁਹਿੰਮ ਦੇ ਦੌਰਾਨ ਪੰਜਾਬ ਰੋਡਵੇਜ਼ ਦੇ ਡਰਾਈਵਰ ਤੇ ਕੰਡਕਟਰ ਨੂੰ 60 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ।
ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਨ ਗੁਰਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਹਨਾਂ ਨੂੰ ਸੈਕਟਰ 43 ਦੇ ਬੱਸ ਸਟੈਂਡ ਦੇ ਪਿਛਲੇ ਪਾਸੇ ਤੋਂ ਗ੍ਰਿਫਤਾਰ ਕੀਤਾ ਹੈ।