ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਖਰੜ੍ਹ ਨੈਸ਼ਨਲ ਹਾਈਵੇਅ ਕੀਤਾ ਜਾਮ
ਪੜ੍ਹੋ ਕਿਹੜੀਆਂ ਮੰਗਾ ਨੂੰ ਲੈ ਕੇ ਸਰਕਾਰ ਖਿਲਾਫ ਕਰ ਰਹੇ ਹਨ ਪ੍ਰਦਰਸ਼ਨ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਭਰ ਵਿੱਚ ਅੱਜ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ, ਆਊਟਸੋਰਸਿੰਗ ਭਰਤੀ ਬੰਦ ਕਰਨ ਅਤੇ ਬਰਾਬਰ ਕੰਮ-ਬਰਾਬਰ ਤਨਖਾਹ ਦੀ ਮੰਗ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਖਰੜ ਵਿਖੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।