ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
ਆਮ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲ ਦਾ ਸਾਹਮਣਾ
ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)- ਪੰਜਾਬ ਰੋਡਵੇਜ਼,ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਦੁਪਹਿਰ ਤੋਂ ਰੋਡਵੇਜ਼ ਦੇ ਕੱਚੇ ਮੁਲਾਜ਼ਮ ਹੜਤਾਲ ਤੇ ਹਨ। ਜਿਸ ਦੇ ਚੱਲਦਿਆਂ ਤਕਰੀਬਨ 7800 ਮੁਲਾਜ਼ਮ ਹੜਤਾਲ ਤੇ ਹਨ ਅਤੇ ਲਗਭਗ 1500 ਸਰਕਾਰੀ ਬੱਸਾਂ ਬੰਦ ਹਨ। ਬੱਸਾਂ ਬੰਦ ਹੋਣ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮੁਲਾਜ਼ਮ ਪੱਕੇ ਕਰਨ ਅਤੇ ਅਪ੍ਰੈਲ ਮਹੀਨੇ ਤੋਂ ਬੰਦ ਪਈ ਤਨਖਾਹ ਦੇਣ ਦੀ ਮੰਗ ਨੂੰ ਲੈ ਕੇ ਹੜਤਾਲ ਤੇ ਹਨ। ਇਸ ਸਭ ਤੋਂ ਇਲਾਵਾ ਪੰਜਾਬ ਦਾ ਡਿਊਟੀ ਰੋਸਟਰ ਚੰਡੀਗੜ੍ਹ ਤਬਦੀਲ ਕਰਨ ਨੂੰ ਲੈ ਕੇ ਵੀ ਮੁਲਾਜ਼ਮਾਂ ਵਿੱਚ ਰੋਸ ਹੈ। ਦੱਸ ਦਈਏ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।