<h3>ਕੋਰੋਨਾ ਪਾਜ਼ਿਟੀਵ 24 ਮਰੀਜ਼ਾਂ ਦਾ ਚੱਲ ਰਿਹੈ,ਸਿਵਲ ਹਸਪਤਾਲ ਵਿਖੇ ਇਲਾਜ <img class="alignnone size-full wp-image-74446" src="https://wishavwarta.in/wp-content/uploads/2020/05/IMG-20200513-WA0014.jpg" alt="" width="1280" height="692" /> ਮਾਨਸਾ, 13 ਮਈ( ਵਿਸ਼ਵ ਵਾਰਤਾ)-ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਿਟੀਵ ਵਿੱਚੋਂ ਜਿਸ ਮੁਸਲਿਮ ਔਰਤ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਸੀ,ਉਸਨੂੰ ਅੱਜ ਸਿਵਲ ਹਸਪਤਾਲ ਮਾਨਸਾ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਹ ਦਿੱਲੀ ਤੋਂ ਨਜ਼ਾਮੂਦੀਨ ਮਰਕਸ ਤਬਲੀਗੀ ਜਮਾਤੀਆਂ ਨਾਲ ਸਬੰਧਤ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪਿਛਲੇ 40 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੀ ਕੋਰੋਨਾ ਪੀੜਤ 45 ਸਾਲਾਂ ਔਰਤ ਨਿਵਾਸੀ ਬੁਢਲਾਡਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸ੍ਰੀ ਚਹਿਲ ਨੇ ਦੱਸਿਆ ਕਿ ਇਸ ਔਰਤ ਦੀ 3 ਅਪਰੈਲ ਨੂੰ ਰਿਪੋਰਟ ਪਾਜ਼ੀਟਿਵ ਆਉਣ 'ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ੀਟਿਵ ਕੇਸ 33 ਹਨ,ਜਿੰਨ੍ਹਾਂ ਵਿੱਚੋਂ 9 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤੇ ਗਏ ਹਨ ਅਤੇ 24 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਮਈ ਨੂੰ ਬੁਢਲਾਡਾ ਵਿਖੇ ਆਏ 12 ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 94 ਵਿਅਕਤੀਆਂ ਦੇ ਸੈਂਪਲ 11 ਮਈ ਨੂੰ ਲਏ ਗਏ, ਉਹਨਾਂ ਸਾਰੇ ਵਿਅਕਤੀਆਂ ਦੀ ਰਿਪੋਰਟ 12 ਮਈ ਨੂੰ ਨੈਗੇਟਿਵ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਮਾਨਸਾ ਦੇ ਸਿਵਲ ਸਰਜਨ ਡਾ.ਲਾਲ ਚੰਦ ਠੁਕਰਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸਾਸ਼ਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸੋਸ਼ਲ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਅਸ਼ੋਕ ਕੁਮਾਰ,ਡਾ.ਸੁਨੀਲ ਬਾਂਸਲ,ਡਾ.ਪੰਕਜ ਗਰਗ ਅਤੇ ਸਟਾਫ਼ ਵੀ ਹਾਜਰ ਸਨ।</h3>