ਗਾਇਕਾਂ ਅਤੇ ਸਿਆਸੀ ਆਗੂਆਂ ਤੋੋਂ ਬਾਅਦ ਹੁਣ ਸਰਕਾਰੀ ਅਧਿਕਾਰੀਆਂ ਨੂੰ ਵੀ ਮਿਲਣ ਲੱਗੀਆਂ ਧਮਕੀਆਂ
ਰੋਪੜ੍ਹ ਦੇ ਜਿਲ੍ਹਾ ਖਪਤਕਾਰ ਕਮਿਸ਼ਨਰ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਤੇ ਮਿਲੀ ਧਮਕੀ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)- ਗੈਂਗਸਟਰਾਂ ਵੱਲੋਂ ਸਿਆਸੀ ਆਗੂਆਂ ਅਤੇ ਗਾਇਕਾਂ ਨੂੰ ਧਮਕੀਆਂ ਦੇਣ ਦਾ ਸਿਲਸਿਲਾ ਅਜੇ ਰੁਕਿਆ ਨਹੀਂ ਕਿ ਹੁਣ ਅਫਸਰਾਂ ਨੂੰ ਵੀ ਧਮਕੀਆਂ ਮਿਲਣ ਲੱਗ ਗਈਆਂ ਹਨ। ਜਾਣਕਾਰੀ ਅਨੁਸਾਰ ਰੋਪੜ੍ਹ ਦੇ ਜਿਲ੍ਹਾ ਕੰਜ਼ਿਯੂਮਰ ਕਮਿਸ਼ਨ ਦੇ ਜੱਜ ਰਣਜੀਤ ਸਿੰਘ ਨੂੰ ਅਮਰੀਕਾ ਅਤੇ ਕੈਨੇਡਾ ਦੇ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਗਈਆਂਹ ਹਨ ਅਤੇ ਉਹਨਾਂ ਕੋਲੋਂ 25 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਹੋਰ ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਪੀਏ ਦੱਸਿਆ ਹੈ। ਇਸ ਸੰਬੰਧ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।