ਰੋਪੜ੍ਹ ਨੇੜੇ ਭਿਆਨਕ ਸੜਕ ਹਾਦਸਾ
ਬੱਸ ਨਾਲ ਟਕਰਾਉਣ ਤੋਂ ਬਾਅਦ ਨਹਿਰ ਵਿੱਚ ਡਿੱਗੀ ਕਾਰ
ਚੰਡੀਗੜ੍ਹ,18 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਰੋਪੜ੍ਹ ਵਿੱਚ ਇੱਕ ਹੋਰ ਭਿਆਨਕ ਸੜਕ ਹੋਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਘਨੌਲੀ ਨੇੜੇ ਭਾਖੜਾ ਨਹਿਰ ਦੇ ਪੁਲ ਤੇ ਕਰੇਟਾ ਕਾਰ ਅਤੇ ਬੱਸ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਕਾਰ ਨਹਿਰ ਵਿੱਚ ਡਿੱਗ ਗਈ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਾਰ ਰਾਜਸਥਾਨ ਨਾਲ ਸੰਬੰਧਿਤ ਹੈ ਅਤੇ ਗੋਤਾਖੋਰਾਂ ਵੱਲੋਂ ਕਾਰ ਅਤੇ ਕਾਰ ਸਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਜਾਣਕਾਰੀ ਨਹੀਂ ਪ੍ਰਾਪਤ ਹੋ ਸਕੀ ਹੈ ਕਿ ਕਾਰ ਵਿੱਚ ਕਿੰਨੇ ਲੋਕ ਸਵਾਰ ਸਨ। ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਮੌਕੇ ਤੇ ਮੌਜੂਦ ਹਨ।





















