ਰੋਪੜ੍ਹ ਸੀਆਈਏ ਟੀਮ ਨੂੰ ਮਿਲੀ ਵੱਡੀ ਸਫ਼ਲਤਾ,ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਹਥਿਆਰਾਂ ਸਮੇਤ ਕਾਬੂ
ਚੰਡੀਗੜ੍ਹ 2 ਜਨਵਰੀ(ਵਿਸ਼ਵ ਵਾਰਤਾ)- ਸੀਆਈਏ ਟੀਮ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਕੋਲੋਂ 12 ਪਿਸਤੌਲ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਰੈਕੇਟ ਚਲਾ ਰਹੇ ਸਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਟਵਿੱਟਰ ਅਕਾਊਂਟ ਤੇ ਦਿੱਤੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸੰਬੰਧ ਵਿੱਚ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
Stern action will be taken against all involved in illegal weapon networks. @PunjabPoliceInd is 100% committed as per the vision of CM @BhagwantMann. (2/2)#ActionAgainstCrime
— DGP Punjab Police (@DGPPunjabPolice) January 2, 2023