ਰੋਪੜ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ 4 ਬਦਮਾਸ਼ਾਂ ਨੂੰ ਕੀਤਾ ਕਾਬੂ
ਚੰਡੀਗੜ੍ਹ 28 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀ ਰੂਪਨਗਰ ਪੁਲਿਸ ਨੇ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿੱਚੋਂ 3 ਬਦਮਾਸ਼ ਲੁਧਿਆਣਾ ਜਿਲ੍ਹੇ ਨਾਲ ਸੰਬੰਧਿਤ ਹਨ ਅਤੇ 1 ਰੂਪਨਗਰ ਦਾ ਹੀ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਹਨਾਂ ਬਦਮਾਸ਼ਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧ ਹਨ। ਫੜ੍ਹੇ ਗਏ ਮੁਲਜ਼ਮਾਂ ਵਿੱਚ ਮਾਛੀਵਾੜਾ ਨੇੜਲੇ ਪਿੰਡ ਦਾ ਕੁਲਦੀਪ ਸਿੰਘ ਕੈਰੀ ਅਤੇ ਕੁਲਵਿੰਦਰ ਸਿੰਘ ਟਿੰਕਾ ਸ਼ਾਮਿਲ ਹਨ ਜੋ ਕਿ ਕਤਲ ਵਰਗੇ ਮਾਮਲਿਆਂ ਵਿੱਚ ਪਹਿਲਾਂ ਵੀ ਨਾਮਜ਼ਦ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਿਲ ਕਰ ਲਿਆ ਹੈ। ਪੁਲਿਸ ਵੱਲੋਂ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।