• Latest
  • Trending
ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

6 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

6 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

6 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

6 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

7 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

9 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

11 hours ago
Hindi News
English News
Sunday, November 15, 2026
No Result
View All Result
15 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

October 31, 2019
in ਪੰਜਾਬ
ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

3500 ਸ਼ਰਧਾਲੂਆਂ ਦੇ ਠਹਿਰਣ ਲਈ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਸ਼ਾਨਦਾਰ ਬੰਦੋਬਸਤ
ਆਨਲਾਈਨ ਬੁਕਿੰਗ/ਰਜਿਸਟ੍ਰੇਸ਼ਨ 2 ਨਵੰਬਰ ਤੋਂ ਹੋਵੇਗੀ ਸ਼ੁਰੂ

ਡੇਰਾ ਬਾਬਾ ਨਾਨਕ, 31 ਅਕਤੂਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਸਮਾਗਮਾਂ ਵਿੱਚ ਲਗਭਗ 30 ਹਜ਼ਾਰ ਸ਼ਰਧਾਲੂ ਰੋਜ਼ਾਨਾ ਇਕੱਤਰ ਹੋਇਆ ਕਰਨਗੇ। ਇਨਾਂ ਸ਼ਰਧਾਲੂਆਂ ਵਿੱਚ ਦੂਰ-ਦੁਰਾਡੀਆਂ ਥਾਵਾਂ ਤੋਂ ਦਰਸ਼ਨਾਂ ਲਈ ਪਹੰੁਚੀਆਂ ਸੰਗਤਾਂ ਵੀ ਸ਼ਾਮਲ ਹੋਣਗੀਆਂ ਜਿਨਾਂ ਦੇ ਠਹਿਰਾਅ ਦੇ ਬੰਦੋਬਸਤ 30 ਏਕੜ ਜਗਾ ਵਿੱਚ ਫੈਲੀ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਵਿੱਚ ਕੀਤੇ ਗਏ ਹਨ ਜਿੱਥੇ ਕੁੱਲ 3500 ਸ਼ਰਧਾਲੂ ਠਹਿਰਨ ਦਾ ਪ੍ਰਬੰਧ ਹੈ।
ਇਸ ਇਤਿਹਾਸਕ ਮੌਕੇ ਉੱਪਰ ਇਸ ਸ਼ਹਿਰ ਵਿੱਚ ਬਣਾਈ ਗਈ ਇਹ ਟੈਂਟ ਸਿਟੀ ਸੰਗਤ ਦੇ ਸਵਾਗਤ ਲਈ ਤਿਆਰ ਹੈ ਜਿੱਥੇ 544 ਟੈਂਟ ਯੂਰਪੀਅਨ ਸਟਾਈਲ, 100 ਸਵਿਸ ਕੌਟੇਜ ਅਤੇ 20 ਦਰਬਾਰ ਸਟਾਈਲ ਦੀਆਂ ਰਿਹਾਇਸ਼ਾਂ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਸਮਾਗਮ ਲਈ ਬਣਾਏ ਗਏ ਮੁੱਖ ਪੰਡਾਲ ਦੇ ਨਾਲ-ਨਾਲ ਟੈਂਟ ਸਿਟੀ ਦਾ ਵੀ ਨਿਰੀਖਣ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਜਾਹਰ ਕੀਤੀ। ਇਸ ਮੁੱਖ ਪੰਡਾਲ ਵਿੱਚ 30 ਹਜ਼ਾਰ ਦੀ ਗਿਣਤੀ ਵਿੱਚ ਸੰਗਤ ਇਕੱਤਰ ਹੋਣ ਦੀ ਸਮਰੱਥਾ ਹੈ। 8 ਤੋਂ 11 ਨਵੰਬਰ, 2019 ਤੋਂ ਚੱਲਣ ਵਾਲੇ ਚਾਰ-ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਦੇ ਹਰੇਕ ਦਿਨ ਏਨੀ ਗਿਣਤੀ ਵਿੱਚ ਸੰਗਤ ਦੇ ਜੁੜਣ ਦੀ ਸੰਭਾਵਨਾ ਹੈ।
ਟੈਂਟ ਸਿਟੀ ਦਾ ਪ੍ਰੋਜੈਕਟ 4.2 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ ਜਿਸ ਵਿੱਚ ਯੂਰਪੀਅਨ ਤਰੀਕੇ ਦੀ ਰਿਹਾਇਸ਼ ਵੀ ਬਣਾਈ ਗਈ ਹੈ ਜਿੱਥੇ 6-6 ਵਿਅਕਤੀ ਠਹਿਰ ਸਕਦੇ ਹਨ। ਇਸ ਤਰੀਕੇ ਦੀ ਰਿਹਾਇਸ਼ ਨਾਲ 140 ਵੱਖਰੇ ਬਾਥਰੂਮ ਅਤੇ 140 ਵਾਸ਼ਰੂਮ ਵੀ ਬਣਾਏ ਗਏ ਹਨ ਤਾਂ ਕਿ ਸ਼ਰਧਾਲੂਆਂ ਦੀਆਂ ਮੁਢਲੀਆਂ ਲੋੜਾਂ ਵੀ ਪੂਰੀਆਂ ਹੋ ਸਕਣ। ਹਰੇਕ ਸਵਿੱਸ ਕੌਟੇਜ ਵਿੱਚ ਦੋ ਵਿਅਕਤੀ ਠਹਿਰ ਸਕਦੇ ਹਨ ਜਿਸ ਨਾਲ ਬਾਥਰੂਮ ਵੀ ਅਟੈਚ ਹੋਵੇਗਾ। ਇਸੇ ਤਰਾਂ ਦਰਬਾਰ ਟੈਂਟ ਨਾਲ ਵੀ ਬਾਥਰੂਮ ਹੋਵੇਗਾ ਜਿੱਥੇ ਚਾਰ-ਚਾਰ ਵਿਅਕਤੀ ਠਹਿਰ ਸਕਣਗੇ।
ਇਸ ਟੈਂਟ ਸਿਟੀ ਵਿੱਚ ਕੁੱਲ 3544 ਵਿਅਕਤੀ ਠਹਿਰ ਸਕਦੇ ਹਨ ਜਿਨਾਂ ਵਿੱਚੋਂ 26 ਯੂਰਪੀਅਨ ਸਟਾਈਲ, 10 ਸਵਿੱਸ ਕੌਟੇਜ ਅਤੇ 2 ਦਰਬਾਰ ਟੈਂਟ ਸਿਵਲ ਅਫਸਰਾਂ ਤੇ ਕਰਮਚਾਰੀਆਂ ਲਈ ਹੋਣਗੇ ਅਤੇ ਯੂਰਪੀਅਨ ਤਰੀਕੇ ਵਾਲੀ ਟੈਂਟ ਸਿਟੀ ਵਿੱਚ ਹਰੇਕ ਲਈ ਪੱਛਮੀ ਪਖਾਨੇ/ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਪੁਲੀਸ ਅਫਸਰਾਂ/ਮੁਲਾਜ਼ਮਾਂ ਲਈ ਹੋਰ 56 ਯੂਰਪੀਅਨ ਸਟਾਈਲ ਟੈਂਟ, 8 ਸਵਿਸ ਕੌਟੇਜ ਅਤੇ ਦੋ ਦਰਬਾਰ ਟੈਂਟ ਰੱਖੇ ਗਏ ਹਨ ਅਤੇ ਹਰੇਕ ਯੂਰਪੀਅਨ ਟੈਂਟ ਲਈ 17 ਪਖਾਨੇ /ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 1000 ਲੀਟਰ ਪ੍ਰਤੀ ਘੰਟੇ ਦੀ ਸਮਰੱਥਾ ਨਾਲ ਪਾਣੀ ਸੋਧਣ ਵਾਲਾ ਇਕ ਆਰ.ਓ. ਅਤੇ ਪਾਣੀ ਮੁਹੱਈਆ ਕਰਵਾਉਣ ਲਈ 18 ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਕਿ ਸੰਗਤਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸੇ ਤਰਾਂ ਬਿਜਲੀ ਦੀ ਨਿਰਵਿਘਨ ਸਪਲਾਈ ਲਈ 125 ਕਿਲੋਵਾਟ ਦੀ ਸਮਰੱਥਾ ਵਾਲੇ ਚਾਰ ਜਨਰੇਟਰ ਵੀ ਹੋਣਗੇ।
ਇਸ ਟੈਂਟ ਸਿਟੀ ਵਿੱਚ ਰਜਿਸਟ੍ਰੇਸ਼ਨ ਰੂਮ, ਜੋੜਾ ਘਰ, ਗਠੜੀ ਘਰ, ਵੀ.ਆਈ.ਪੀ. ਲੌਂਜ ਅਤੇ ਫਾਇਰ ਸਟੇਸ਼ਨ ਸਮੇਤ ਹੋਰ ਵੀ ਸਹੂਲਤਾਂ ਉਪਲਬਧ ਹੋਣਗੀਆਂ। ਬੁਕਿੰਗ ਜਾਂ ਰਜਿਸ਼ਟ੍ਰੇਸਨ ਦੀ ਸਹੂਲਤ ਮੁਫਤ ਹੋਵੇਗੀ ਜਿਸ ਨੂੰ ਆਨਲਾਈਨ ਜਾਂ ਆਫ ਲਾਈਨ ਕੀਤਾ ਜਾ ਸਕਦਾ ਹੈ। ਆਨ ਲਾਈਨ ਬੁਕਿੰਗ 2 ਨਵੰਬਰ ਤੋਂ ਸ਼ੁਰੂ ਹੋਵੇਗੀ।
ਇਸ ਮੌਕੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਫਤਿਹ ਜੰਗ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁਖ ਸਕੱਤਰ ਤੇਜਵੀਰ ਸਿੰਘ, ਡੀ.ਜੀ.ਪੀ. ਦਿਨਕਰ ਗੁਪਤਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਹਾ, ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜਮ, ਮਿਲਕਫੈੱਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ਼ੂਗਰਫੈੱਡ ਦੇ ਐਮ.ਡੀ. ਪੁਨੀਤ ਗੋਇਲ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਬਾਰਡਰ ਰੇਂਜ ਦੇ ਆਈ.ਜੀ. ਐਸ.ਪੀ.ਐਸ. ਪਰਮਾਰ ਅਤੇ ਬਟਾਲਾ ਦੇ ਐਸ.ਐਸ.ਪੀ. ਉਪਿੰਦਰ ਸਿੰਘ ਘੁੰਮਣ ਵੀ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
4 days ago
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 