• Latest
  • Trending
ਰੰਧਾਵਾ ਫੋਬੀਆ’ ਦਾ ਸ਼ਿਕਾਰ ਹੋਇਆ ਮਜੀਠੀਆ: ਸਹਿਕਾਰਤਾ ਮੰਤਰੀ ਸਹਿਕਾਰਤਾ ਮੰਤਰੀ ਰੰਧਾਵਾ ਨੇ ਅਕਾਲੀ ਆਗੂ ਦੇ ਦੋਸ਼ਾਂ ਨੂੰ ਤੱਥਾਂ ਸਮੇਤ ਮੁੱਢੋਂ ਰੱਦ ਕੀਤਾ

ਰੰਧਾਵਾ ਫੋਬੀਆ’ ਦਾ ਸ਼ਿਕਾਰ ਹੋਇਆ ਮਜੀਠੀਆ: ਸਹਿਕਾਰਤਾ ਮੰਤਰੀ ਸਹਿਕਾਰਤਾ ਮੰਤਰੀ ਰੰਧਾਵਾ ਨੇ ਅਕਾਲੀ ਆਗੂ ਦੇ ਦੋਸ਼ਾਂ ਨੂੰ ਤੱਥਾਂ ਸਮੇਤ ਮੁੱਢੋਂ ਰੱਦ ਕੀਤਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

1 hour ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

3 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

4 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

4 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

4 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

4 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

5 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੰਧਾਵਾ ਫੋਬੀਆ’ ਦਾ ਸ਼ਿਕਾਰ ਹੋਇਆ ਮਜੀਠੀਆ: ਸਹਿਕਾਰਤਾ ਮੰਤਰੀ ਸਹਿਕਾਰਤਾ ਮੰਤਰੀ ਰੰਧਾਵਾ ਨੇ ਅਕਾਲੀ ਆਗੂ ਦੇ ਦੋਸ਼ਾਂ ਨੂੰ ਤੱਥਾਂ ਸਮੇਤ ਮੁੱਢੋਂ ਰੱਦ ਕੀਤਾ

July 1, 2020
in ਖਬਰਾਂ, ਪੰਜਾਬ
ਰੰਧਾਵਾ ਫੋਬੀਆ’ ਦਾ ਸ਼ਿਕਾਰ ਹੋਇਆ ਮਜੀਠੀਆ: ਸਹਿਕਾਰਤਾ ਮੰਤਰੀ ਸਹਿਕਾਰਤਾ ਮੰਤਰੀ ਰੰਧਾਵਾ ਨੇ ਅਕਾਲੀ ਆਗੂ ਦੇ ਦੋਸ਼ਾਂ ਨੂੰ ਤੱਥਾਂ ਸਮੇਤ ਮੁੱਢੋਂ ਰੱਦ ਕੀਤਾ

ਰੰਧਾਵਾ ਫੋਬੀਆ’ ਦਾ ਸ਼ਿਕਾਰ ਹੋਇਆ ਮਜੀਠੀਆ: ਸਹਿਕਾਰਤਾ ਮੰਤਰੀ ਸਹਿਕਾਰਤਾ ਮੰਤਰੀ ਰੰਧਾਵਾ ਨੇ ਅਕਾਲੀ ਆਗੂ ਦੇ ਦੋਸ਼ਾਂ ਨੂੰ ਤੱਥਾਂ ਸਮੇਤ ਮੁੱਢੋਂ ਰੱਦ ਕੀਤਾ
ਐਲ.ਆਈ.ਸੀ. ਵੱਲੋਂ 10 ਲੱਖ ਰੁਪਏ ਲਈ 8000 ਰੁਪਏ ਤੇ ਜੀ.ਐਸ.ਟੀ. ਵੱਖ ਮੰਗਿਆ ਗਿਆ ਪਰ ਮੌਜੂਦਾ ਸਮੇਂ 1977 ਰੁਪਏ ਪ੍ਰੀਮੀਅਮ ਨਾਲ 25 ਲੱਖ ਰੁਪਏ ਬੀਮਾ ਕਵਰ ਕੀਤਾ
ਚਾਰ ਕੰਪਨੀਆਂ ਨੇ ਤਕਨੀਕੀ ਬੋਲੀ ਵਿੱਚ ਯੋਗ ਪਾਈ ਗਈਆਂ ਸਨ
ਵਿੱਤੀ ਬੋਲੀ ਵਿੱਚ ਸਿਰਫ ਇਕੋ ਕੰਪਨੀ ਯੋਗ ਪਾਈ ਗਈ
ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮ ਸਰਕਾਰੀ ਮੁਲਾਜ਼ਮਾਂ ਵਿੱਚ ਕਵਰ ਨਹੀਂ ਹੁੰਦੇ
ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਸਿਰਫ ਸਿਹਤ ਕਾਮਿਆਂ ਲਈ, ਉਹ ਵੀ ਤਿੰਨ ਮਹੀਨੇ ਵਾਸਤੇ
ਗੋ ਡਿਜੀਟ ਆਈ.ਆਰ.ਡੀ.ਏ. ਵੱਲੋਂ ਪ੍ਰਵਾਨਿਤ ਕੰਪਨੀ
ਚੰਡੀਗੜ੍ਹ, 1 ਜੁਲਾਈ ( ਵਿਸ਼ਵ ਵਾਰਤਾ )-ਸਹਿਕਾਰੀ ਅਦਾਰਿਆਂ ਦੇ ਕਰਮਚਾਰੀਆਂ ਦਾ ਬੀਮਾ ਕਰਵਾਉਣ ਇਕ ਕੰਪਨੀ ਨੂੰ ਤਰਜੀਹ ਦੇਣ ਦੇ ਸਾਬਕਾ ਅਕਾਲੀ ਮੰਤਰੀ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਆਗੂ ਨੂੰ ‘ਰੰਧਾਵਾ ਫੋਬੀਆ’ ਹੋ ਗਿਆ ਅਤੇ ਉਸ ਨੂੰ ਦਿਨ-ਰਾਤ ਉਸ ਦੇ ਸੁਫਨੇ ਆਉਂਦੇ ਹਨ। ਇਥੋਂ ਤੱਕ ਕਿ ਕੋਰੋਨਾ ਮਹਾਂਮਾਰੀ ਦੀ ਆਫਤ ਦੌਰਾਨ ਕਰਮਚਾਰੀਆਂ ਦੇ ਹਿੱਤ ਵਿੱਚ ਕੀਤੇ ਭਲੇ ਦੇ ਫੈਸਲੇ ਵਿੱਚ ਵੀ ਅਕਾਲੀ ਆਪਣੀਆਂ ਨਿੱਜੀ ਕਿੜਾਂ ਕੱਢਣ ਲਈ ਬੇਬੁਨਿਆਦ ਦੋਸ਼ ਲਾ ਕੇ ਸਿਆਸਤ ਕਰ ਰਹੇ ਹਨ।

ਸਹਿਕਾਰਤਾ ਮੰਤਰੀ ਨੇ ਤੱਥਾਂ ਸਮੇਤ ਸਾਰੇ ਦੋਸ਼ਾਂ ਦਾ ਜਵਾਬ ਦਿੰਦਿਆਂ ਸਾਰੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਇਕ ਹੀ ਕੰਪਨੀ ਵੱਲੋਂ ਟੈਂਡਰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਚਾਰ ਕੰਪਨੀਆਂ ਨੇ ਬੋਲੀ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਸੀ.ਵੀ.ਸੀ. ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹੰਗਾਮੀ ਹਾਲਤਾਂ ਵਿੱਚ ਵਾਜਬ ਅਥਾਰਟੀ ਦੀ ਪ੍ਰਵਾਨਗੀ ਨਾਲ ਇਕਹਿਰੀ ਬੋਲੀ ਲੱਗ ਸਕਦੀ ਹੈ ਪਰ ਫੇਰ ਵੀ ਉਨ੍ਹਾਂ ਦੇ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਦੀ ਆਫਤ ਦੇ ਬਾਵਜੂਦ ਇਕਹਿਰੀ ਬੋਲੀ ਨੂੰ ਪਹਿਲ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੀਮਾ ਕਵਰ ਦੇਣ ਦੇ ਕੇਸ ਵਿੱਚ ਸਿਰਫ ਇਕ ਹੀ ਕੰਪਨੀ ਯੋਗ ਪਾਈ ਗਈ। ਤਕਨੀਕੀ ਬੋਲੀ ਲਈ ਚਾਰ ਕੰਪਨੀਆਂ ਯੋਗ ਪਾਈਆਂ ਗਈਆਂ ਜਿਨ੍ਹਾਂ ਨੇ ਪੰਜ ਕੁਟੇਸ਼ਨਾਂ ਦਿੱਤੀਆਂ। ਇਨ੍ਹਾਂ ਵਿੱਚ ਇਕ ਕੰਪਨੀ ਐਲ.ਆਈ.ਸੀ. ਨੇ ਦੋ ਕੁਟੇਸ਼ਨਾਂ ਦਿੱਤੀਆਂ। ਜਦੋਂ ਵਿੱਤੀ ਬੋਲੀ ਖੋਲ੍ਹੀ ਗਈ ਤਾਂ ਸਿਰਫੋ ਇਕੋ ਕੰਪਨੀ ਗੋ ਡਿਜੀਟ ਯੋਗ ਪਾਈ ਗਈ।
ਸ. ਰੰਧਾਵਾ ਨੇ ਕਿਹਾ ਕਿ ਬੀਮਾ ਕਵਰ ਦੇਣ ਲਈ ਸਰਕਾਰੀ ਬੀਮਾ ਕੰਪਨੀਆਂ ਨੂੰ ਅਣਗੌਲਿਆ ਕਰਨ ਦੇ ਲਾਏ ਦੋਸ਼ ਵੀ ਬੇਬੁਨਿਆਦ ਹੈ ਕਿਉਂਕਿ ਐਲ.ਆਈ.ਸੀ. ਉਨ੍ਹਾਂ ਚਾਰ ਕੰਪਨੀਆਂ ਵਿੱਚੋਂ ਇਕ ਸੀ ਜਿਹੜੀਆਂ ਤਕਨੀਕੀ ਬੋਲੀ ਲਈ ਯੋਗ ਪਾਈਆਂ ਗਈਆਂ ਸਨ। ਐਲ.ਆਈ.ਸੀ. ਵੱਲੋਂ ਸਿਰਫ 10 ਲੱਖ ਰੁਪਏ ਤੱਕ ਬੀਮਾ ਕਵਰ ਦੇਣ ਦਾ ਫੈਸਲਾ ਕੀਤਾ ਸੀ ਪ੍ਰੰਤੂ ਵਿਭਾਗ ਵੱਲੋਂ ਕਰਮਚਾਰੀਆਂ ਦਾ 25 ਲੱਖ ਰੁਪਏ ਤੱਕ ਦਾ ਬੀਮਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਐਲ.ਆਈ.ਐਸ. ਨੇ 10 ਲੱਖ ਰੁਪਏ ਬੀਮਾ ਕਵਰ ਕਰਨ ਲਈ 8000 ਰੁਪਏ ਅਤੇ ਜੀ.ਐਸ.ਟੀ. ਦਾ ਪ੍ਰੀਮੀਅਮ ਮੰਗਿਆ ਸੀ ਜਦੋਂ ਕਿ ਜਿਸ ਗੋ ਡਿਜੀਟ ਕੰਪਨੀ ਨੂੰ ਇਹ ਬੀਮਾ ਦਿੱਤਾ ਗਿਆ, ਉਸ ਵੱਲੋਂ 25 ਲੱਖ ਰੁਪਏ ਦਾ ਬੀਮਾ ਕਵਰ ਲਈ ਜੀ.ਐਸ.ਟੀ. ਸਮੇਤ 1977 ਰੁਪਏ ਪ੍ਰੀਮੀਅਮ ਲਿਆ ਗਿਆ ਜੋ ਕਿ ਐਲ.ਆਈ.ਸੀ. ਦੀ ਪੇਸ਼ਕਸ਼ ਤੋਂ ਬਹੁਤ ਘੱਟ ਹੈ। ਐਲ.ਆਈ.ਸੀ.ਜੇ 10 ਲੱਖ ਦੇ ਅਨੁਪਾਤ ਵਿੱਚ ਹੀ 25 ਲੱਖ ਰੁਪਏ ਦਾ ਬੀਮਾ ਕਰਦੀ ਤਾਂ ਪ੍ਰੀਮੀਅਮ ਰਾਸ਼ੀ ਸਮੇਤ ਜੀ.ਐਸ.ਟੀ. 23000 ਤੋਂ ਘੱਟ ਨਹੀਂ ਹੋਣੀ ਸੀ ਜੋ ਕਿ ਮੌਜੂਦਾ ਪ੍ਰੀਮੀਅਮ ਰਾਸ਼ੀ (1977) ਨਾਲੋਂ ਬਹੁਤ ਜ਼ਿਆਦਾ ਬਣਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਸਮੇਂ ਇਹ ਬੀਮਾ ਕੀਤਾ ਗਿਆ ਉਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਘੱਟ ਸੀ। ਉਸ ਤੋਂ ਬਾਅਦ ਜਿਸ ਦਰ ਨਾਲ ਕੇਸਾਂ ਦੀ ਗਿਣਤੀ ਵਧੀ ਹੈ, ਬੀਮਾ ਪ੍ਰੀਮੀਅਮ ਦੀ ਰਾਸ਼ੀ ਵੀ ਵਧ ਜਾਣੀ ਹੈ। ਇਸ ਲਈ ਸਹਿਕਾਰਤਾ ਵਿਭਾਗ ਵੱਲੋਂ ਸਹੀਂ ਸਮੇਂ ਉਤੇ ਘੱਟ ਪ੍ਰੀਮੀਅਮ ਉਤੇ ਬੀਮਾ ਕੀਤਾ ਗਿਆ ਜਿਸ ਨਾਲ ਮੁਲਾਜ਼ਮਾਂ ਦਾ ਜੋਖਮ ਵੀ ਦੂਰ ਹੋ ਗਿਆ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਤਿੰਨ ਪ੍ਰਮੁੱਖ ਅਖਬਾਰਾਂ ਵਿੱਚ ਟੈਂਡਰ ਦਿੱਤਾ ਸੀ ਪਰ ਅਕਾਲੀ ਆਗੂ ਨੂੰ ਇਸ ਗੱਲ ਉਤੇ ਇਤਰਾਜ਼ ਹੈ ਕਿ ਕੋਰੋਨਾ ਮਹਾਂਮਾਰੀ ਕਰਕੇ ਲੌਕਡਾਊਨ ਦੌਰਾਨ ਕੋਈ ਵੀ ਅਖਬਾਰ ਨਹੀਂ ਪੜ੍ਹਦਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਗੱਲ ਤਾਂ ਅਖਬਾਰਾਂ ਨੂੰ ਪੜ੍ਹ ਕੇ ਹੀ 10 ਦੇ ਕਰੀਬ ਕੰਪਨੀਆਂ ਨੇ ਬੋਲੀ ਵਿੱਚ ਹਿੱਸਾ ਲੈਣ ਲਈ ਸੂਚਨਾ ਲੈਣ ਵਾਸਤੇ ਵਿਭਾਗ ਨੂੰ ਪਹੁੰਚ ਕੀਤੀ ਸੀ। ਦੂਜੀ ਗੱਲ ਹੈ ਕਿ ਲੌਕਡਾਊਨ ਦੌਰਾਨ ਅਖਬਾਰਾਂ ਨਿਰੰਤਰ ਪ੍ਰਕਾਸ਼ਿਤ ਹੁੰਦੀਆਂ ਰਹੀਆਂ ਅਤੇ ਜ਼ਰੂਰੀ ਸੇਵਾਵਾਂ ਅਧੀਨ ਇਨ੍ਹਾਂ ਦੀ ਵਿਕਰੀ ਵੀ ਹੁੰਦੀ ਰਹੀ। ਇਸ ਤੋਂ ਇਲਾਵਾ ਅਖਬਾਰਾਂ ਦੇ ਈ-ਪੇਪਰ ਆਨਲਾਈਨ ਵੀ ਪੜ੍ਹੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੌਕਡਾਊਨ ਦੌਰਾਨ ਅਖਬਾਰਾਂ ਨੂੰ ਪੜ੍ਹਿਆ ਹੀ ਨਹੀਂ ਜਾਂਦਾ ਸੀ ਤਾਂ ਅਕਾਲੀ ਕਿਹੜੇ ਮੂੰਹ ਨਾਲ ਲੌਕਡਾਊਨ ਦੌਰਾਨ ਪ੍ਰੈਸ ਕਾਨਫਰੰਸਾਂ ਅਤੇ ਪ੍ਰੈਸ ਨੋਟ ਜਾਰੀ ਕਰਦੇ ਰਹੇ।
ਸ. ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਸਕੀਮ ਤਹਿਤ ਸਿਰਫ ਸਿਹਤ ਕਰਮਚਾਰੀ ਹੀ ਕਵਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਵੀ ਸਿਰਫ ਤਿੰਨ ਮਹੀਨੇ ਲਈ ਸੀ ਜਿਸ ਤਹਿਤ ਇਨ੍ਹਾਂ ਕਰਮਚਾਰੀਆਂ ਦਾ ਬੀਮਾ ਕਵਰ 30 ਜੂਨ ਨੂੰ ਖਤਮ ਹੋ ਗਿਆ ਜਦੋਂ ਕਿ ਸਹਿਕਾਰਤਾ ਵਿਭਾਗ ਵੱਲੋਂ ਇਕ ਸਾਲ ਵਾਸਤੇ ਬੀਮਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਕੋਵਿਡ-19 ਨਾਲ ਮੌਤ ਦੀ ਸੂਰਤ ਵਿੱਚ 50 ਲੱਖ ਰੁਪਏ ਦਾ ਬੀਮਾ ਕਵਰ ਕੀਤਾ ਗਿਆ ਹੈ ਪਰ ਸਹਿਕਾਰੀ ਅਦਾਰਿਆਂ ਦੇ ਕਰਮਚਾਰੀ ਇਸ ਅਧੀਨ ਨਹੀਂ ਆਉਂਦੇ ਕਿਉਂਕਿ ਸਿਰਫ ਸਹਿਕਾਰਤਾ ਵਿਭਾਗ ਦੇ ਸਰਕਾਰੀ ਮੁਲਾਜ਼ਮ ਹੀ ਇਸ ਤਹਿਤ ਕਵਰ ਆਉਂਦੇ ਹਨ। ਸਹਿਕਾਰੀ ਅਦਾਰੇ ਜਿਵੇਂ ਕਿ ਮਾਰਕਫੈਡ, ਸ਼ੂਗਰਫੈਡ, ਮਿਲਕਫੈਡ, ਸਹਿਕਾਰੀ ਬੈਂਕ ਆਦਿ ਦੇ ਕਰਮਚਾਰੀ ਸਰਕਾਰੀ ਕਰਮਚਾਰੀਆਂ ਵਿੱਚ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਦੇ ਕਰਮਚਾਰੀਆਂ ਨੂੰ ਅੱਖੋ-ਪਰੋਖੇ ਕਰਨ ਦੇ ਵੀ ਦੋਸ਼ ਗਲਤ ਹਨ ਕਿਉਂਕਿ ਜੇਲ੍ਹ ਵਿਭਾਗ ਪਹਿਲਾਂ ਹੀ ਸਰਕਾਰੀ ਕਰਮਚਾਰੀਆਂ ਲਈ ਕੀਤੇ ਬੀਮੇ ਅਧੀਨ ਕਵਰ ਹੋ ਗਏ ਸਨ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਵੱਲੋਂ ਇਹ ਫੈਸਲਾ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਵੱਲੋਂ ਵਾਰ-ਵਾਰ ਕੀਤੀ ਮੰਗ ਨੂੰ ਦੇਖਦਿਆਂ ਕੀਤਾ ਗਿਆ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਅਕਾਲੀਆਂ ਵੱਲੋਂ ਲਾਇਆ ਇਹ ਦੋਸ਼ ਵੀ ਬੇਬੁਨਿਆਦ ਹੈ ਕਿ ਕਿਸੇ ਕੋਵਿਡ-19 ਪੀੜਤ ਕਰਮਚਾਰੀ ਦੀ ਹੋਰ ਬਿਮਾਰੀ ਕਾਰਨ ਮੌਤ ਦੀ ਸੂਰਤ ਵਿੱਚ ਬੀਮਾ ਕਵਰ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਕੋ ਮੌਰਬਿਟੀ ਤਹਿਤ ਸਭ ਕੁਝ ਕਵਰ ਹੈ। ਜੇਕਰ ਕੋਰੋਨਾ ਪਾਜ਼ੇਟਿਵ ਪਾਏ ਜਾਂਦੇ ਕਰਮਚਾਰੀ ਦੀ ਮੌਤ ਕਿਸੇ ਹੋਰ ਬਿਮਾਰੀ ਨਾਲ ਵੀ ਹੁੰਦੀ ਹੈ ਤਾਂ ਉਸ ਨੂੰ ਬੀਮਾ ਕਵਰ ਦਿੱਤਾ ਜਾਵੇਗਾ। ਸ. ਰੰਧਾਵਾ ਨੇ ਕਿਹਾ ਕਿ ਬੀਮਾ ਕੰਪਨੀ ਬਾਰੇ ਜੋ ਦੋਸ਼ ਲਗਾਏ ਹਨ, ਉਹ ਵੀ ਬੇਬੁਨਿਆਦ ਹੈ ਕਿਉਂਕਿ ਗੋ ਡਿਜੀਟ ਕੰਪਨੀ ਆਈ.ਆਰ.ਡੀ.ਏ. ਕੋਲੋਂ ਪ੍ਰਵਾਨਿਤ ਹੈ ਅਤੇ ਕੰਪਨੀ ਵੱਲੋਂ ਇਹ ਵੀ ਐਲਾਨਨਾਮਾ ਦਿੱਤਾ ਗਿਆ ਕਿ ਜੋ ਬੀਮਾ ਕਵਰ ਦਿੱਤਾ ਗਿਆ ਹੈ, ਉਹ ਆਈ.ਆਰ.ਡੀ.ਏ. ਤੋਂ ਪ੍ਰਵਾਨਿਤ ਹੈ। ਕੰਪਨੀ ਨੇ ਆਪਣੇ ਹਲਫਨਾਮੇ ਵਿੱਚ ਆਈ.ਆਰ.ਡੀ.ਏ. ਤੋਂ ਪ੍ਰਵਾਨਿਤ ਨੰਬਰ ਵੀ ਦਿੱਤਾ ਹੈ। ਇਸ ਤੋਂ ਇਲਾਵਾ ਕੰਪਨੀ ਦੇ ਪੰਜਾਬ ਵਿੱਚ ਤਿੰਨ ਦਫਤਰ ਹਨ ਅਤੇ ਹਰ ਜ਼ਿਲੇ ਵਿੱਚ ਇਕ ਵਿਅਕਤੀ ਸਹਿਕਾਰਤਾ ਵਿਭਾਗ ਨੂੰ ਸਮਰਪਿਤ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਵੱਲੋਂ ਆਈ.ਸੀ.ਆਈ.ਸੀ.ਆਈ. ਲੰਬਾਰਡ ਨੂੰ ਅੱਖੋ-ਪਰੋਖੇ ਕਰਨ ਦੀ ਗੱਲ ਕਹੀ ਗਈ। ਉਨ੍ਹਾਂ ਕਿਹਾ ਕਿ ਆਈ.ਆਰ.ਡੀ.ਏ. ਦੇ ਸਾਲ 2019-20 ਦੇ ਅੰਕੜਿਆਂ ਅਨੁਸਾਰ ਆਈ.ਸੀ.ਆਈ.ਸੀ.ਆਈ. ਲੰਬਾਰਡ ਦੀ ਵਿਕਾਸ ਦਰ ਮਨਫੀ 8 ਫੀਸਦੀ ਸੀ ਜਦੋਂ ਕਿ ਗੋ ਡਿਜੀਟ ਦੀ ਵਿਕਾਸ ਦਰ 145 ਫੀਸਦੀ ਸੀ। ਇਸ ਤੋਂ ਇਲਾਵਾ ਗੋ ਡਿਜੀਟ ਕੰਪਨੀ ਨੇ ਪਿਛਲੇ ਸਾਲ ਸਰਵੋਤਮ ਜਨਰਲ ਬੀਮਾ ਐਵਾਰਡ ਵੀ ਮਿਲਿਆ ਅਤੇ ਕੰਪਨੀ ਨੇ ਹੁਣ ਤੱਕ 3519 ਕਰੋੜ ਦਾ ਵਪਾਰ ਕੀਤਾ।
ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਅੱਜ ਕਿਹੜੇ ਮੂੰਹ ਨਾਲ ਉਨ੍ਹਾਂ ਉਪਰ ਇਕਹਿਰੇ ਟੈਂਡਰ ਦੇ ਦੋਸ਼ ਲਾ ਰਹੇ ਹਨ। ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਮੌਕਿਆਂ ਉਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਕਰੋੜਾਂ ਦੇ ਕੰਮ ਇਕਹਿਰੇ ਟੈਂਡਰ ਦੇ ਕਰਵਾਏ। ਉਨ੍ਹਾਂ ਸਿਰਫ ਇਕ ਹੀ ਉਦਾਹਰਨ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਜਲੰਧਰ ਨਗਰ ਨਿਗਮਾਂ ਵਿੱਚ 1002 ਕੰਮ 788 ਕਰੋੜ ਰੁੁਪਏ ਦੇ ਕਰਵਾਏ ਗਏ ਜਿਨ੍ਹਾਂ ਵਿੱਚੋਂ 50 ਫੀਸਦੀ ਇਕਹਿਰੇ ਟੈਂਡਰ ਵਾਲੇ ਸਨ। 109 ਕੰਮ ਦੂਹਰੀ ਬੋਲੀ ਰਾਹੀਂ ਕਰਵਾਏ ਗਏ। ਨਗਰ ਨਿਗਮਾਂ ਵੱਲੋਂ 500 ਕਰੋੜ ਰੁਪਏ ਦੇ ਕੰਮ ਇਕਹਿਰੀ ਬੋਲੀ ਰਾਹੀਂ ਦਿੱਤੀ ਗਏ ਜਿਨ੍ਹਾਂ ਸਬੰਧੀ ਐਡਵੋਕੇਟ ਜਨਰਲ ਨੇ ਕਿਹਾ ਸੀ ਕਿ ਇਨ੍ਹਾਂ ਨੂੰ ਕਰਵਾਉਣ ਦੀ ਵਾਜਬ ਪ੍ਰਕਿਰਿਆ ਨੂੰ ਨਹੀਂ ਅਪਣਾਇਆ ਗਿਆ ਸੀ।
——-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
3 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 