ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ
ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਰਹੀ ਹੈ।
ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਇਸ ਦੇ ਲਈ ਮੁੱਖ ਮੰਤਰੀ ਥੋੜ੍ਹੀ ਦੇਰ ਵਿੱਚ ਹੀ ਇੱਥੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣਗੇ। ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।























