ਲਖੀਮਪੁਰ ਕਾਂਡ ਦੇ ਰੋਸ ਵਜੋਂ ਦੇਸ਼ ਭਰ ਵਿੱਚ ਕਿਸਾਨਾਂ ਨੇ ਰੇਲਵੇ ਟ੍ਰੈਕਾਂ ਤੇ ਬੈਠ ਕੇ ਦਿੱਤੇ ਧਰਨੇ
ਦੇਸ਼ ਭਰ ਵਿੱਚ ਜਗ੍ਹਾ ਜਗ੍ਹਾ ਰੋਕੀਆਂ ਰੇਲਾਂ
ਕਿਸਾਨਾਂ ਵੱਲੋਂ ਲਖੀਮਪੁਰ ਹਿੰਸਾ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਮੰਤਰੀ ਪਿਤਾ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ
ਚੰਡੀਗੜ੍ਹ,18 ਅਕਤੂਬਰ(ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਅਤੇ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਜੋ ਕਿ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਹਨ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਵਿੱਚ ਕਿਸਾਨਾਂ ਨੇ ਰੇਲਵੇ ਟ੍ਰੈਕਾਂ ਤੇ ਬੈਠ ਰੇਲਾਂ ਰੋਕ ਕੇ ਧਰਨੇ ਪ੍ਰਦਰਸ਼ਨ ਕੀਤੇ। ਇਸ ਦੌਰਾਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।