ਲਖੀਮਪੁਰ ਕਾਂਡ ਦੇ ਹਰ ਪਹਿਲੂ ਦੀ ਜਾਂਚ ਕਰੇਗੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ
ਏਡੀਜੀਪੀ ਵਰਿੰਦਰ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਕੀਤਾ ਗਿਆ ਗਠਨ
ਚੰਡੀਗੜ੍ਹ,21ਅਕਤੂਬਰ(ਵਿਸ਼ਵ ਵਾਰਤ)- ਦਿੱਲੀ ਦੇ ਸਿੰਘੂ ਬਾਰਡਰ ਤੇ ਨਿਹੰਗ ਸਿੰਘਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਤਰਨਤਾਰਨ ਜਿਲ੍ਹੇ ਦੇ ਪਿੰਡ ਚੀਮਾਂ ਕਲਾਂ ਦੇ ਲਖਬੀਰ ਸਿੰਘ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਉੱਚ ਪੱਧਰੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।ਦੱਸ ਦਈਏ ਕਿ ਇਸ ਤਿੰਨ ਮੈਂਬਰੀ ਟੀਮ ਵਿੱਚ ਏਡੀਜੀਪੀ ਵਰਿੰਦਰ ਕੁਮਾਰ, ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਡੀਆਈਜੀ ਇੰਦਰਬੀਰ ਸਿੰਘ ਸ਼ਾਮਲ ਹਨ। ਜੋ ਲਖਬੀਰ ਹੱਤਿਆ ਕਾਂਡ ਦੇ ਹਰ ਪਹਿਲੂ ਦੀ ਜਾਂਚ ਕਰਨਗੇ। ਦੱਸ ਦਈਏ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਸ ਪੂਰੇ ਮਾਮਲੇ ਨੂੰ ਇੱਕ ਗਹਿਰੀ ਸਾਜਿਸ਼ ਹੋਣ ਦਾ ਖਦਸ਼ਾ ਦੱਸਿਆ ਸੀ ,ਜਿਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਅਲੱਗ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਕਹੀ ਸੀ।