ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਦੇ ਵਿਰੋਧ ਚ ਚੰਡੀਗੜ੍ਹ ਕਾਂਗਰਸ ਦਾ ਪ੍ਰਦਰਸ਼ਨ ਜਾਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹੋਏ ਸ਼ਾਮਲ
ਦੇਖੋ, ਹੋਰ ਕਿਹੜੇ ਆਗੂ ਹਨ ਵਿਰੋਧ ਪ੍ਰਦਰਸ਼ਨ ‘ਚ ਮੌਜੂਦ

ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ) – ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਕਾਂਗਰਸ ਦਾ ਹੱਲਾਬੋਲ ਜਾਰੀ ਹੈ, ਅੱਜ ਗਾਂਧੀ ਭਵਨ ਵਿਖੇ ਵੀ ਚੰਡੀਗੜ੍ਹ ਕਾਂਗਰਸ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਜਿਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਹਨ। ਇਸ ਤੋਂ ਇਲਾਵਾ ਉਹਨਾਂ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਇੱਕ ਦਰਜਨ ਦੇ ਕਰੀਬ ਵਿਧਾਇਕ ਵੀ ਹਾਜ਼ਰ ਹਨ।
ਇਹ ਗੱਲ ਵਰਨਣਯੋਗ ਹੈ ਕਿ ਲਖੀਮਪੁਰ ਖੀਰੀ ਵਿਖੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਬੇਟੇ ਤੇ ਉਹਨਾਂ ਦੇ ਸਮਰਥਕਾਂ ਨੇ ਗੱਡੀ ਨਾਲ ਕੁਚਲ ਕੇ ਮਾਰ ਦਿੱਤਾ ਸੀ। ਜਿਸ ਵਿੱਚ 8 ਲੋਕ ਮਾਰੇ ਗਏ ਸਨ।
ਇਸੇ ਹਿੰਸਕ ਘਟਨਾ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।






















