ਲਖੀਮਪੁਰ ਖੀਰੀ ਵਿਖੇ ਵਾਪਰੇ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਦਿੱਤੀ ਗਈ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾਂਜਲੀ
ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ 16ਵੇਂ ਸੈਸ਼ਨ ਦੇ ਪਹਿਲੇ ਦਿਨ ਸ਼ੋਕ ਮਤਿਆਂ ਦੌਰਾਨ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਲਖੀਮਪੁਰ ਖੀਰੀ (ਉਤਰ ਪ੍ਰਦੇਸ਼) ਵਿਖੇ ਵਾਪਰੇ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਉਹਨਾਂ ਦੇ ਨਾਮ ਵੀ ਸ਼ੋਕ ਮਤਿਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਸਪੀਕਰ ਰਾਣਾ ਕੇ ਪੀ ਸਿੰਘ ਨੇ ਇਹ ਨਾਮ ਸ਼ੋਕ ਮਤਿਆਂ ਵਿੱਚ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ।
ਇਸ ਤੋਂ ਇਲਾਵਾ ਅੱਜ ਹੋਰਨਾਂ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ ਜਿਨ੍ਹਾਂ ਵਿੱਚ ਉੱਘੀਆਂ ਸਖਸ਼ੀਅਤਾਂ, ਸੁਤੰਤਰਤਾ ਸੈਨਾਨੀ, ਕਿਸਾਨ ਤੇ ਸ਼ਹੀਦ ਫ਼ੌਜੀ ਜਵਾਨ ਸ਼ਾਮਲ ਸਨ।
ਸਦਨ ਵੱਲੋਂ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ।